Jun 22, 2026

ਵੈਨਕੂਵਰ,  (ਮਲਕੀਤ ਸਿੰਘ)- ਸ਼ਹੀਦਾਂ ਦੇ ਸਿਰਤਾਜ  ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਗੁਰਦੁਆਰਾ ਸੁਖ ਸਾਗਰ ਨਿਊ ਵੈਸਟਮਿਸਟਰ ਵਲੋਂ 28 ਜੂਨ ਨੂੰ ਸਜਾਇਆ ਜਾ ਰਿਹਾ ਹੈ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਅਠਵਾਲ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਣ ਵਾਲਾ ਇਹ ਨਗਰ ਕੀਰਤਨ ਤੈਅਸੁਦਾ  ਰੂਟਾਂ ਰਾਹੀ ਹੁੰਦਾ ਹੋਇਆ ਕਵੀਨਸਬਰੋਅ ਪਾਰਕ ਚ ਪਹੁੰਚੇਗਾ ਜਿੱਥੇ ਲਗਾਈਆਂ ਗਈਆਂ ਧਾਰਮਿਕ ਸਟੇਜਾਂ ਤੋਂ ਵੱਖ ਵੱਖ ਧਾਰਮਿਕ ਬੁਲਾਰੇ,ਢਾਡੀ ਕਵੀਸ਼ਰ,ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਸੰਗਤਾਂ ਦੀ ਸਹੂਲਤ ਲਈ ਵੱਡੇ ਪੱਧਰ ਤੇ ਲੰਗਰਾਂ ਦੇ ਇੰਤਜ਼ਾਮ ਵੀ ਉੱਥੇ ਕੀਤੇ ਜਾਣਗੇ ਸ਼ਾਮ ਵੇਲੇ ਇਹ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋ  ਹੋਵੇਗਾ ਉਨਾਂ ਇਹ ਵੀ ਦੱਸਿਆ ਕਿ ਇਸ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਸੰਗਤਾਂ ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *