Jul 1, 2026

Screenshot

ਬਰੈਂਪਟਨ ( ਸੇਖਾ)- ਬਰੈਂਟਫੋਰਡ ਸਿਟੀ ਵਿਚ ਫ਼ਤਿਹ ਗਰੁੱਪ ਵੱਲੋਂ ਅਕਾਲੀ ਦਲ ਲਈ ਧੰਨਵਾਦ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ, ਸੀਨੀਅਰ ਅਕਾਲੀ ਆਗੂ ਬੀਬੀ ਹਰਜਿੰਦਰ ਕੌਰ ਸਾਬਕਾ ਮੇਅਰ ਚੰਡੀਗੜ੍ਹ ,ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਜੀਤ ਸਿੰਘ ਮੇਹਲੋ, ਕੈਨੇਡਾ ਦੇ ਮੈਂਬਰ ਪਾਰਲੀਮੈਂਟ ਵੇਰੀ ਬਰੋਕ ਡਿਪਟੀ ਮੇਅਰ ਮਿਸ ਰੋਜ਼ ਆਦਿ ਆਗੂ ਸ਼ਾਮਲ ਸਨ। ਇਸ ਮੌਕੇ ਵੇਰੀ ਬਰੋਕ ਨੇ ਅਕਾਲੀ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਦੀ ਪਾਰਟੀ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ ਡਿਪਟੀ ਮੇਅਰ ਮਿਸ ਰੋਜ਼ ਨੇ ਕਿਹਾ ਕਿ ਪੰਜਾਬੀ ਲੋਕ ਕੈਨੇਡਾ ਵਿੱਚ ਉਨ੍ਹਾਂ ਦੀ ਜਿਵੇਂ ਵੱਧ ਚੜਕੇ ਮਦਦ ਕਰਦੇ ਹਨ, ਉਸੇ ਤਰਾਂ ਪੰਜਾਬ ਵਿੱਚ ਅਕਾਲੀਦਲ ਦਾ ਸਹਿਯੋਗ ਕਰਨ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕੈਨੇਡਾ ਵਸੇ ਪੰਜਾਬੀਆਂ ਨਾਲ ਪਿਛਲੇ ਵੀਹ ਦਿਨਾਂ ਤੋਂ ਕੀਤੇ ਜਾ ਰਹੇ ਸੰਵਾਦ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਪੰਜਾਬੀਆਂ ਦੀ ਪ੍ਰਸ਼ੰਸਾ ਕੀਤੀ। ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਅੱਜ ਦੇ ਸਮਾਗਮ ਵਿੱਚ ਔਰਤਾਂ ਭੈਣਾ ਮਾਵਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਜਿਸ ਮੈਦਾਨ ਵਿੱਚ ਵੀ ਔਰਤਾਂ ਅੱਗੇ ਆਉਂਦੀਆਂ ਨੇ ਉੱਥੇ ਫ਼ਤਹਿ ਯਕੀਨੀ ਹੁੰਦੀ ਹੈ। ਇਸ ਮੌਕੇ ਚਰਨਜੀਤ ਸਿੰਘ ਸੰਘਾ, ਹਰਜੀਤ ਸਿੰਘ ਭੁੱਲਰ, ਅਵਤਾਰ ਸਿੰਘ ਗਰੇਵਾਲ, ਮੋਹਨ ਸਿੰਘ ਮਾਨ, ਸੁਖਵਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਬਰਾੜ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Leave a Reply

Your email address will not be published. Required fields are marked *