Jul 23, 2026

ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਮਾਗਮ

ਵਿਨੀਪੈਗ 30 ਜੂਨ ( ਸ਼ਰਮਾ, ਮਾਵੀ )-
ਕੇਨੈਡਾ ਦੇ ਸ਼ਹਿਰ ਵਿੰਨੀਪੈਗ ਵਿਖੇ ਪੰਜਾਬੀ ਭਾਈਚਾਰੇ ਵੱਲੋਂ ਗੁਰਦੁਆਰਾ ਕਲਗੀਧਰ ਦਰਬਾਰ ਵਿਖੇ ਨਵੀਂ ਬਹੁਮੰਜਿਲ਼ੀ  ਇਮਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਹੈ ।ਜਿਸ ਦੇ ਤਹਿਤ  ਗੁਰਦੁਆਰਾ ਸਾਹਿਬ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜ ਪਿਆਰਿਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਇਸ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ।ਇਸ ਮੌਕੇ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।ਇਸ ਸਮਾਗਮ ਦੌਰਾਨ ਕਨੇਡੀਅਨ ਮੈਂਬਰ ਪਾਰਲੀਮੈਂਟ ਕੈਵਨ ਲੈਮਰੂਕਸ,ਵਿਧਾਇਕ ਦਲਜੀਤਪਾਲ ਸਿੰਘ ਬਰਾੜ,ਮਿੰਟੂ ਸੰਧੂ, ਜੇ ਡੀ ਦੇਵਗਨ ਅਤੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਗਾਈ ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਆਮਦ ਵੱਧ ਰਹੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਪਹਿਲੀ ਇਮਾਰਤ ਛੋਟੀ ਹੈ ਜਿਸ ਕਰਕੇ ਸੰਗਤਾਂ ਨੂੰ ਕਾਫ਼ੀ ਮੁਸ਼ਕਿਲਾਂ ਆਉਂਦੀਆਂ ਹਨ ।ਸੰਗਤਾਂ ਦੇ ਸਹਿਯੋਗ ਨਾਲ ਬਹੁਮੰਜਿਲ਼ੀ ਇਮਾਰਤ ਦਾ ਨਿਰਮਾਣ ਸ਼ੁਰੂ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਕੋਈ ਸਮੱਸਿਆ ਨਾ ਆਵੇ ।ਉਨ੍ਹਾਂ ਵੱਲੋਂ ਸਮਾਗਮ ਦੌਰਾਨ ਪੁੱਜੀਆਂ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਦੇਵੀ ਸਰਮਾਂ,ਮੱਖਣ ਸਿੰਘ,ਐਮ ਪੀ ਸਿੰਘ,ਦਲਜੀਤ ਸਿੰਘ ਚਾਨਾ ਅਤੇ ਹੋਰ ਹਾਜ਼ਰ ਸਨ ।

ਕੈਪਸ਼ਨ.ਗੁਰਦੁਆਰਾ ਕਲਗੀਧਰ ਦਰਬਾਰ ਵਿੰਨੀਪੈਗ ਵਿਖੇ ਨਵੀ ਬਣ ਰਹੀ ਇਮਾਰਤ ਦੇ ਨੀਂਹ ਪੱਥਰ ਮੌਕੇ ਹਾਜ਼ਰ ਸੰਗਤਾਂ ।

Leave a Reply

Your email address will not be published. Required fields are marked *