Oct 3, 2026

ਉੱਘੇ ਪੰਜਾਬੀ ਗਾਇਕ ਲਾਉਣਗੇ ਗੀਤਾਂ ਦੀ ਛਹਿਬਰ

ਵੈਨਕੂਵਰ, ਜੁਲਾਈ (ਮਲਕੀਤ ਸਿੰਘ)- ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਊਡੇਸ਼ਨ (ਕੈਨੇਡਾ) ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 2  ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਚ ‘ਮੇਲਾ ਗਦਰੀ ਬਾਬਿਆਂ ਦਾ’  ਧੂਮ ਧੜੱਕੇ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਲੋੜੀਂਦੇ ਪ੍ਰਬੰਧਾਂ ਦੀਆਂ ਤਿਆਰੀਆਂ  ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਆਯੋਜਿਤ  ਇੱਕ ਮੀਟਿੰਗ ਉਪਰੰਤ ਮੇਲੇ ਦੇ ਆਯੋਜਕਾਂ ਸਾਹਿਬ ਸਿੰਘ ਥਿੰਦ ਅਤੇ ਉਹਨਾਂ ਦੇ ਸਾਥੀਆਂ  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਬੱਬਰ ਅਕਾਲੀ ਲਹਿਰ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ 30ਵੇਂ ਸਲਾਨਾ ਗਦਰੀ ਬਾਬਿਆਂ ਦੇ ਮੇਲੇ ਵਿੱਚ ਵੱਖ-ਵੱਖ ਪੰਜਾਬੀ ਗਾਇਕ ਗੀਤਾਂ ਦੀ ਛਹਿਬਰ ਲਾਉਣਗੇ ਇਸ ਮੇਲੇ ਦੀ ਐਂਟਰੀ ਬਿਲਕੁਲ ਫਰੀ ਹੋਵੇਗੀ ਉਨਾਂ ਨੇ ਸਮੂਹ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਇਸ ਮੇਲੇ ਚ ਵੱਧ ਚੜ ਕੇ ਪੁੱਜਣ ਦੀ ਅਪੀਲ ਕੀਤੀ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕਿਰਨਪਾਲ ਸਿੰਘ, ਅੰਮ੍ਰਿਤਪਾਲ ਸੰਧੂ,ਰਮਿੰਦਰਜੀਤ ਧਾਮੀ,ਰਸ਼ਪਾਲ ਥਿੰਦ ਅਤੇ ਸੰਦੀਪ ਤੂਰ ਆਦਿ ਹਾਜ਼ਰ ਸਨ।

error: Content is protected !!