Jul 20, 2026
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,18 ਜੁਲਾਈ
ਭਾਰਤੀ ਜਨਤਾ ਪਾਰਟੀ ਵੱਲੋਂ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜਿਲਾ ਪ੍ਰਧਾਨ ਦੀਆਂ ਸੇਵਾਵਾਂ ਦੇ ਚੁੱਕੇ ਹਰਜੀਤ ਸਿੰਘ ਸੰਧੂ ਅਤੇ ਜਿਲ੍ਹੇ ਦੇ ਸਮੁੱਚੇ ਸਾਥੀਆਂ ਨੇ ਜਿਲ੍ਹਾ ਮੀਤ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਨਵ ਨਿਯੁਕਤ ਜਿਲਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਹੋਰ ਮਜਬੂਤੀ ਲਈ ਕੰਮ ਕਰਨ ਦਾ ਹਾਈਕਮਾਂਡ ਨੂੰ ਵਿਸਵਾਸ਼ ਜਿਤਾਇਆ।
ਜ਼ਿਲ੍ਹੇ ਭਰ ਦੇ ਪਾਰਟੀ ਆਗੂਆਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।ਆਗੂਆਂ ਨੇ ਕਿਹਾ ਕਿ ਪਹਿਲਾਂ ਤੋਂ ਹੀ ਬਾਖੂਬ ਜਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਹਰਜੀਤ ਸਿੰਘ ਸੰਧੂ ਨਾਲ ਸੰਗਠਨ ਵਿੱਚ ਕੰਮ ਕਰ ਰਹੇ ਸਤਨਾਮ ਸਿੰਘ ਭੁੱਲਰ ਨੂੰ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਅਤੇ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਭੁੱਲਰ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦੇ ਆ ਰਹੇ ਹਨ। ਉਹ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ,ਜਿਨ੍ਹਾਂ ਨੇ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਹੈ।ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ।
ਇਸ ਮੌਕੇ ਭਾਜਪਾ ਦੇ ਸਮੂਹ ਆਗੂਆਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ,ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ,ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ,ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਭਾਜਪਾ ਦੀ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਹੈ। ਸਤਨਾਮ ਸਿੰਘ ਭੁੱਲਰ ਦੀ ਨਿਯੁਕਤੀ ਵੀ ਇਸੇ ਸੋਚ ਦਾ ਪ੍ਰਤੀਕ ਹੈ,ਜਿਸ ਨਾਲ ਪਾਰਟੀ ਦੇ ਹਰੇਕ ਵਰਕਰ ਦਾ ਮਨੋਬਲ ਹੋਰ ਉੱਚਾ ਹੋਇਆ ਹੈ।ਇਸ ਮੌਕੇ ‘ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ ਨੇ ਇਸ ਨਿਯੁਕਤੀ ਤੇ ਖੁਸ਼ੀ ਅਤੇ ਪਾਰਟੀ ਦੀ ਭਰੋਸੇਯੋਗਤਾ ਦੀ ਸਰਾਹਨਾ ਕੀਤੀ ਅਤੇ ਸੰਗਠਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਜਿਲਾ ਤਰਨਤਾਰਨ ਦੇ ਸਮੁੱਚੇ ਸੰਗਠਨ ਦੇ ਆਗੂਆਂ ਨੂੰ ਹਦਾਇਤ ਵੀ ਕੀਤੀ।
ਇਸ ਮੌਕੇ ਯੁਵਾ ਮੋਰਚਾ ਦੇ ਜਿਲਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਜਿਲਾ ਪ੍ਰਧਾਨ ਡਾ.ਅਵਤਾਰ ਸਿੰਘ ਵੇਂਈਪੂਈ, ਓਬੀਸੀ ਜਿਲਾ ਪ੍ਰਧਾਨ ਨਿਸ਼ਾਨ ਸਿੰਘ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਹਰਜੀਤ ਸਿੰਘ ਕੰਗ, ਜਸਵਿੰਦਰ ਸਿੰਘ,ਕਾਬਲ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *