Jul 24, 2026

Union Minister of State for Railways Ravneet Singh Bittu addressing a press conference during his visit at RCF Kapurthala.Tribune photo:Malkiat Singh.

ਨਵੀਂ ਦਿੱਲੀ ( ਦਿਓਲ)- ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਕੇਂਦਰੀ ਮੰਤਰੀ ਮੰਡਲ  ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ।

ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਸਰਕਾਰ ਦੇ ਅਧਿਕਾਰੀ ਨੇ ਬਿਆਨ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਰਾਸ਼ਟਰਪਤੀ ਨੇ ਬਿੱਟੂ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਇਸ ਸਮੇਂ ਤਿੰਨ ਦੇਸ਼ਾਂ ਦੇ ਦੌਰੇ ‘ਤੇ ਹਨ। ਸਾਲ 2024 ਤੋਂ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਰਹੇ ਰਵਨੀਤ ਸਿੰਘ ਬਿੱਟੂ ਵੱਲੋਂ ਆਉਂਦੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ’ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ 2024 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਨੇਤਾ ਕੇ.ਸੀ. ਵੇਣੂਗੋਪਾਲ ਵੱਲੋਂ ਖਾਲੀ ਕੀਤੀ ਗਈ ਸੀਟ ਦੇ ਬਾਕੀ ਬਚੇ ਕਾਰਜਕਾਲ ਲਈ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ

Leave a Reply

Your email address will not be published. Required fields are marked *