Oct 3, 2026

ਵੈਨਕੂਵਰ (ਮਲਕੀਤ ਸਿੰਘ)- ਦੂਰਦਰਸ਼ਨ ਤੇ ਲੰਬਾ ਸਮਾਂ ਨਿਊਜ਼ ਰੀਡਰ ਵਜੋਂ ਸੇਵਾਵਾਂ ਨਿਭਾ ਚੁੱਕੇ, ਫਿਲਮੀ ਕਲਾਕਾਰ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਰਵਿੰਦਰ ਸਿੰਘ ਭੱਟੀ ਦਾ ਕੈਨੇਡਾ ਦੇ ਵਿੰਨੀਪੈਗ ਸ਼ਹਿਰ ਵਿੱਚ ਪਹੁੰਚਣ  ਤੇ ਉਨਾਂ ਦੇ ਰਿਸ਼ਤੇਦਾਰਾਂ ਅਤੇ ਹੋਰਨਾਂ ਸੱਜਣਾਂ ਮਿੱਤਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਇਸ ਪੱਤਰਕਾਰ ਨਾਲ ਫੋਨ ਤੇ ਗੱਲਬਾਤ ਕਰਦਿਆਂ  ਭੱਟੀ ਨੇ ਕਿਹਾ ਕਿ ਉਹ ਇਥੇ ਇਕ ਨਿੱਜੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ  ਪਹੁੰਚੇ ਹਨ। ਉਨਾਂ ਦੇ ਰਿਸ਼ਤੇਦਾਰਾਂ ਸਮੇਤ ਪੰਜਾਬੀ ਭਾਈਚਾਰੇ ਦੇ ਹੋਰਨਾਂ ਲੋਕਾਂ ਵੱਲੋਂ ਉਨਾਂ ਨੂੰ ਭਰਪੂਰ ਪਿਆਰ ਅਤੇ ਸਤਿਕਾਰ ਨਾਲ ਨਿਵਾਜ਼ਿਆ ਗਿਆ ਹੈ। ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਦੀਆਂ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਅਤੇ ਨਿਰਮਾਤਾ ਗੁਰਮੀਤ ਸਾਜਨ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਕੈਪਸ਼ਨ-ਵਿੰਨੀਪੈਗ ਪੁੱਜੇ ਅਰਵਿੰਦਰ ਸਿੰਘ ਭੱਟੀ, ਗੁਰਮੀਤ ਸਾਜਨ, ਉਘੇ ਰੀਐਲਟਰ ਟੋਨੀ ਪੰਛੀ ਤੇ ਹੋਰ।

error: Content is protected !!