Sep 12, 2026

ਵੈਨਕੂਵਰ,14 ਅਗਸਤ (ਮਲਕੀਤ ਸਿੰਘ)- ਗਦਰ ਮੈਮੋਰੀਅਲ ਸੁਸਾਇਟੀ ਆਫ ਬੀ ਸੀ ਕੈਨੇਡਾ ਵੱਲੋਂ ਪੰਜਾਬੀ ਭਾਈਚਾਰੇ ਦੇ ਸਹਿਯੋਗ ਸਦਕਾ 15 ਅਗਸਤ ਦਿਨ ਸ਼ਨੀਵਾਰ ਨੂੰ ਸਰੀ ਸਥਿਤ ਖਾਲਸਾ ਲਾਇਬਰੇਰੀ ਵਿਚ ਉੱਘੇ ਲੇਖਕ ਸੋਹਣ ਸਿੰਘ ਪੂੰਨੀ ਵੱਲੋਂ ਲਿਖੀ ਗਈ ਪੁਸਤਕ ‘ਅਮਰੀਕਾ ਦੇ ਗਦਰੀ ਯੋਧੇ’ ਦਾ ਲੋਕ ਅਰਪਣ ਕੀਤਾ ਜਾਵੇਗਾ ਉੱਘੇ ਬੁੱਧੀਜੀਵੀ ਡਾ:ਗੁਰਵਿੰਦਰ ਸਿੰਘ ਧਾਲੀਵਾਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਤੇ ਪੁਸਤਕ ਸਬੰਧੀ ਵਿਚਾਰ ਗੋਸ਼ਟੀ ਵੀ ਹੋਵੇਗੀ ਅਤੇ ਇਸ ਮੌਕੇ ਤੇ ਆਯੋਜਿਤ ਕੀਤੇ ਜਾਣ ਵਾਲੇ ਇੱਕ ਸੰਖੇਪ ਸਮਾਰੋਹ ‘ਚ ਪ੍ਰਮੁੱਖ ਹਸਤੀਆਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੀਆਂ।