Oct 3, 2026

Screenshot

ਸਰੀ ( ਦੇ ਪ੍ਰ ਬਿ)- ਸਿਟੀ ਕੌਂਸਲ ਦੀਆਂ ਚੋਣਾਂ ਵਿਚ ਸਾਬਕਾ ਮੇਅਰ ਡੱਗ ਮੈਕਲਮ ਦੀ ਅਗਵਾਈ ਵਾਲੀ ਸੇਫ ਸਰੀ ਕੋਲੀਸ਼ਨ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨ ਡੱਗ ਮੈਕਲਮ ਅਤੇ ਉਹਨਾਂ ਦੀ ਟੀਮ ਦੇ ਸਮਰਥਨ ਵਿਚ ਨਾਰਥ ਸਰੀ ਦੇ ਇਕ ਪਾਰਕ ਵਿਚ ਪੰਜਾਬੀ ਬਜੁਰਗਾਂ ਅਤੇ ਔਰਤਾਂ ਵਲੋਂ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਡੱਗ ਮੈਕਲਮ ਵਲੋਂ ਸਰੀ ਵਿਚ ਪੰਜਾਬੀ ਭਾਈਚਾਰੇ ਲਈ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਦੁਬਾਰਾ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਾਅਦਾ ਕੀਤਾ। ਇਸ ਮੌਕੇ ਬਜੁਰਗਾਂ ਵਲੋਂ ਡੱਗ ਮੈਕਲਮ ਦਾ ਸ਼ਾਲ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਾਬਕਾ ਮੇਅਰ ਡੱਗ ਮੈਕਲਮ ਨੇ ਬਜੁਰਗਾਂ ਨਾਲ ਵਾਅਦਾ ਕੀਤਾ ਕਿ ਅਗਰ ਉਹਨਾਂ ਦੀ ਸਲੇਟ ਜੇਤੂ ਰਹਿੰਦੀ ਹੈ ਤਾਂ ਬਜੁਰਗਾਂ ਲਈ ਪਾਰਕਾਂ ਵਿਚ ਸਾਰੀਆਂ ਸਹੂਲਤਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਦੇ ਮਾਣ ਸਨਮਾਨ ਲਈ ਵਿਸ਼ੇਸ਼ ਕੰਮ ਕੀਤਾ ਜਾਵੇਗਾ। ਇਹ ਪ੍ਰੋਗਰਾਮ ਬਲਵਿੰਦਰ ਸਿੰਘ ਸੇਖੋਂ, ਜਗਦੇਵ ਸਿੰਘ ਗਰੇਵਾਲ, ਹਰਦੇਵ ਸਿੰਘ ਧਾਲੀਵਾਲ, ਬਲਦੇਵ ਸਿੰਘ ਮਠਾੜੂ ਦੀ ਅਗਵਾਈ ਹੇਠ ਕਰਵਾਇਆ ਗਿਆ।

Screenshot

 

error: Content is protected !!