Oct 3, 2026

ਵੈਨਕੂਵਰ, 21 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਡੰਕਨ ਸ਼ਹਿਰ ਵਿੱਚ ਇਕ ਚਾਰ ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਵਸਨੀਕਾਂ ਨੂੰ ਆਪਣੇ ਘਰ ਛੱਡਣੇ ਪਏ ਹਨ।
ਪ੍ਰਾਪਤ ਵੇਰਵਿਆਂ ਮੁਤਾਬਿਕ ਅੱਗ ਬਾਰੇ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ  ਗਵਰਨਮੈਂਟ ਸਟਰੀਟ ਸਥਿਤ ਇਮਾਰਤ ਵਿੱਚ ਪਹੁੰਚੇ। ਉਸ ਸਮੇਂ ਹਾਲਾਤ ਗੰਭੀਰ ਬਣੇ ਹੋਏ ਸਨ ਅਤੇ ਇਮਾਰਤ ਵਿੱਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਅੱਗ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਹੈ । ਇਸ ਤੋਂ ਇਲਾਵਾ 100 ਤੋਂ ਵੱਧ ਲੋਕਾਂ ਨੂੰ ਇਮਾਰਤ ਛੱਡਣੀ ਪਈ ਹੈ।
ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!