ਵਾਤਵਰਣ ਸੰਭਾਲ ਸੁਸਾਇਟੀ ਵਲੋਂ ਸਨਮਾਨ –
ਸਰੀ -: ਅੱਜ ਪੂਰਾ ਵਿਸ਼ਵ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਜਲ, ਧਰਤੀ ਅਤੇ ਹਵਾ ਨੂੰ ਸ਼ੁੱਧ ਤੇ ਸਾਫ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਕਾਰਜ ਲਈ ਹਰ ਨਾਗਰਿਕ ਦਾ ਯੋਗਦਾਨ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਹਾਸਰਸ ਕਲਾਕਾਰ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਮੁਕੰਦ ਸ਼ਰਮਾ ਨੇ ਸਰੀ ਵਿਖੇ ਕੀਤਾ।
ਇਸ ਮੌਕੇ ਵਾਤਾਵਰਣ ਸੰਭਾਲ ਸੁਸਾਇਟੀ ਦੇ ਸਕੱਤਰ ਗੁਰਵਿੰਦਰ ਸਿੰਘ ਭੱਟੀ ਵੱਲੋਂ ਮੁਕੰਦ ਸ਼ਰਮਾ ਨੂੰ ਵਾਤਾਵਰਣ ਸੰਭਾਲ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੀ ਸ਼ਰਮਾ ਨੇ ਸੁਸਾਇਟੀ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਕਿਸੇ ਇੱਕ ਸੰਸਥਾ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ, ਸ਼ੁੱਧ ਪਾਣੀ ਅਤੇ ਸਿਹਤਮੰਦ ਵਾਤਾਵਰਣ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਅੱਜ ਤੋਂ ਹੀ ਵਾਤਾਵਰਣ ਦੀ ਸੰਭਾਲ ਲਈ ਗੰਭੀਰ ਯਤਨ ਕਰਨੇ ਪੈਣਗੇ।
ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ, ਪ੍ਰਦੂਸ਼ਣ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਉਪਰਾਲਿਆਂ ਰਾਹੀਂ ਵੀ ਵਾਤਾਵਰਣ ਦੀ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਨਾਨਕ ਸਿੰਘ ਵਿਰਦੀ, ਰੇਡੀਓ ਇੰਡੀਆ ਤੋਂ ਮਨਿੰਦਰ ਸਿੰਘ ਗਿੱਲ ਹਾਜ਼ਿਰ ਤੇ ਹੋਰ ਸਨ ।
