Aug 29, 2026

ਚੰਡੀਗੜ-ਜਿਥੇ ਇਕ ਪਾਸੇ ਭਾਜਪਾ ਅਤੇ ਅਕਾਲੀ ਦਲ ਬਾਦਲ ਵਿਚਾਲੇ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਤੇ ਚਰਚਾ ਜ਼ੋਰਾਂ ਤੇ ਹੈ ਉਥੇ  ਅਕਾਲੀ ਦਲ (ਪੁਨਰ ਸੁਰਜੀਤ) ਨੇ ਵੀ ਪੰਜਾਬ ਅਤੇ ਪੰਥ ਦੇ ਮਸਲਿਆਂ ’ਤੇ ਭਾਜਪਾ ਨਾਲ ਸ਼ਰਤਾਂ ਦੇ ਆਧਾਰ ’ਤੇ ਗੱਠਜੋੜ ਕਰਨ ਲਈ ਸਹਿਮਤੀ ਜਤਾਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੋਂ ਦੇ ਮੱਖਣ ਸ਼ਾਹ ਲੁਬਾਣਾ ਭਵਨ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨੂੰ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇਗਾ ਅਤੇ ਇਹ ਬਾਦਲਾਂ ਵੱਲੋਂ 1996 ਵਿੱਚ ਕੀਤੇ ਬਿਨਾਂ ਸ਼ਰਤ ਗੱਠਜੋੜ ਵਾਂਗ ਨਹੀਂ ਹੋਵੇਗਾ।

ਮੀਟਿੰਗ ਵਿੱਚ ਸ਼ਾਮਲ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਡਾ. ਰਤਨ ਸਿੰਘ ਅਜਨਾਲਾ, ਗੋਬਿੰਦ ਸਿੰਘ ਲੌਂਗੋਵਾਲ, ਸਰਵਣ ਸਿੰਘ ਫਿਲੌਰ, ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ ਅਤੇ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਧੜਿਆਂ ਅਤੇ ਪੰਥਕ ਜਥੇਬੰਦੀਆਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕਰਨ ਲਈ ਜਲਦੀ ਹੀ ਹਲਕਿਆਂ ’ਚ ਮੁੱਖ ਸੇਵਾਦਾਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।

Leave a Reply

Your email address will not be published. Required fields are marked *