Sep 11, 2026

ਐਡਮਿੰਟਨ (ਗੁਰਪ੍ਰੀਤ ਸਿੰਘ)-ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ 21 ਅਗਸਤ ਨੂੰ  ਹੋਏ ਹਮਲੇ ਸਬੰਧੀ ਇਕ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ ਆਸਟਿਨ ਸਿਮ ਪੈਲਟੀਅਰ (Austin Sim-Pelletier)  ਖਿਲਾਫ ਹਮਲਾ ਕਰਨ ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਦੇ ਚਾਰਜਿਜ਼ ਵੀ ਲਗਾਏ ਗਏ ਹਨ।
ਮੁਲਜ਼ਮ ਨੂੰ 18 ਸਤੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਡਮਿੰਟਨ ਪੁਲਿਸ ਦੀ ਟੀਮ ਅਤੇ ਹੇਟ ਕ੍ਰਾਈਮ ਯੂਨਿਟ ਵੱਲੋਂ ਸਾਂਝੇ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਨਫ਼ਰਤ ਤੋਂ ਪ੍ਰੇਰਿਤ ਅਪਰਾਧ ਸੀ।
ਐਡਮਿੰਟਨ ਪੁਲਿਸ ਨੇ ਦੱਸਿਆ ਕਿ ਜਾਂਚ ਅਜੇ ਵੀ ਕਾਫੀ ਗੁੰਝਲਦਾਰ ਹੈ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲਿਸ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸਲੀ ਨਫਰਤ ਸਬੰਧੀ ਧਾਰਾ ਨਾਲ ਜੋੜਨ ਲਈ ਲੋੜੀਂਦੇ ਸਬੂਤਾਂ ਦੀ ਲਗਾਤਾਰ ਖੋਜ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *