ਵੈਨਕੂਵਰ,21 ਸਤੰਬਰ (ਮਲਕੀਤ ਸਿੰਘ)- ਸਰੀ ਸਿਟੀ ਦੀਆਂ ਨਗਰ ਕੌਂਸਲ ਚੋਣਾਂ ‘ਚ ਆਜ਼ਾਦ ਉਮੀਦਵਾਰ ਵੱਜੋਂ ਨਿਤਰੇ ਪੰਜਾਬੀ ਮੂਲ ਦੇ ਨੌਜਵਾਨ ਉਮੀਦਵਾਰ ਵਿੱਕ ਉੱਪਲ ਵੱਲੋਂ ਸਰੀ ਦੇ ਪਾਇਲ ਬਿਜਨਸ ਸੈਂਟਰ ਵਿੱਚ ਸਥਿਤ ਪੰਜਾਬ ਬੈਂਕੁਟ ਹਾਲ ‘ਚ 22 ਸਤੰਬਰ ਦਿਨ ਮੰਗਲਵਾਰ ਨੂੰ ਸ਼ਾਮ 5 ਵਜੇ ਇੱਕ ਚੋਣ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਪਲ ਨੇ ਦੱਸਿਆ ਕਿ ਵੱਖ ਵੱਖ ਭਾਈਚਾਰੇ ਦੇ ਲੋਕਾਂ ਦੇ ਮਸ਼ਵਰੇ ਮਗਰੋਂ ਉਨਾਂ ਨੇ ਇਕੱਲਿਆਂ ਹੀ ਆਜ਼ਾਦ ਉਮੀਦਵਾਰ ਵੱਜੋਂ ਚੋਣ ਕੌਂਸਲਰ ਦੀ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਖੀਰ ਚ ਉਹਨਾਂ ਇਹ ਵੀ ਦੱਸਿਆ ਕਿ ਇਸ ਚੋਣ ਰੈਲੀ ‘ਚ ਸ਼ਾਮਿਲ ਹੋਣ ਲਈ ਉਨਾਂ ਦੇ ਜਾਣਕਾਰਾਂ ਅਤੇ ਹਮਾਇਤੀਆਂ ਵਿੱਚ ਕਾਫੀ ਉਤਸ਼ਾਹ ਹੈ।
ਉਨਾਂ ਨੇ ਸਮੂਹ ਭਾਈਚਾਰਿਆਂ ਦੇ ਲੋਕਾਂ ਨੂੰ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਵੀ ਕੀਤੀ ਹੈ।
