Sep 23, 2026

ਕੈਲਗਰੀ: ( ਦਲਵੀਰ ਜੱਲੋਵਾਲੀਆ )-ਕੈਲਗਰੀ ਦੇ ਮਾਰਟਿੰਡੇਲ ਇਲਾਕੇ ਵਿੱਚ ਬੁੱਧਵਾਰ, 23 ਸਤੰਬਰ ਨੂੰ ਤੜਕੇ ਇੱਕ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖਬਰ ਹੈ। ਕੈਲਗਰੀ ਪੁਲਿਸ ਸਰਵਿਸ ਮੁਤਾਬਕ, ਸਵੇਰੇ ਕਰੀਬ 3:55 ਵਜੇ ਪੁਲਿਸ ਨੂੰ ਮਾਰਟਿਨ ਕਰਾਸਿੰਗ ਪਾਰਕ ਨੌਰਥ ਈਸਟ ਦੇ 0-100 ਬਲਾਕ ਵਿੱਚ ਇੱਕ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਸੂਚਨਾ ਮਿਲੀ।
ਪੁਲਿਸ ਮੁਤਾਬਕ, ਗੋਲੀਬਾਰੀ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਸ਼ੱਕੀ ਵਿਅਕਤੀ ਗੂੜ੍ਹੇ ਰੰਗ ਦੀ ਗੱਡੀ ਵਿੱਚ ਮੌਕੇ ਤੋਂ ਫਰਾਰ ਹੋਣ ਦੀ ਗੱਲ ਸਾਹਮਣੇ ਆਈ ਹੈ ਅਤੇ ਹਾਲੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੁਲਿਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਇਸ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਦੱਸਿਆ ਹੈ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਫਿਰੌਤੀ ਨਾਲ ਸਬੰਧਤ ਨਹੀਂ ਹੈ।
ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਇਲਾਕੇ ਵਿੱਚ ਘਟਨਾ ਦੇ ਸਮੇਂ ਦੀ ਸੀਸੀਟੀਵੀ ਜਾਂ ਡੈਸ਼ਕੈਮ ਫੁਟੇਜ ਵਾਲੇ ਲੋਕਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *