Sep 27, 2026

ਚੰਡੀਗੜ- ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਚਾਰ ਦਿਨ ਪਹਿਲਾਂ ਹੀ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ ਸੀ। ਅਚਾਨਕ ਚੰਦ ਦਿਨਾਂ ਦੇ ਵਕਫ਼ੇ ਮਗਰੋਂ ਹੀ ਸਾਬਕਾ ਅਧਿਕਾਰੀ ਵੱਲੋਂ ਆਪਣੇ ਆਪ ਨੂੰ ਇਸ ਪਾਰਟੀ ਨਾਲੋਂ ਅਲੱਗ ਕਰ ਲੈਣ ਤੋਂ ਸਿਆਸੀ ਹਲਕੇ ਹੈਰਾਨ ਹਨ।

ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇਹ ਐਲਾਨ ਕੀਤਾ ਹੈ। ਸਾਂਝੀ ਕੀਤੀ ਪੋਸਟ ਅਨੁਸਾਰ ਨਿਰੰਜਨ ਸਿੰਘ ਨੇ ਕਿਹਾ ਕਿ ਉਸ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ਇਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ, ਪ੍ਰੰਤੂ ਕੁਝ ਅਜਿਹੇ ਮਤਭੇਦ ਹਨ ਜੋ ਮੇਰੇ ਲਈ ਗ਼ੈਰ-ਸਮਝੌਤਾਯੋਗ ਹਨ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤੀ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ। ਉਹਨਾਂ ਕੁਝ ਚੈਨਲਾਂ ਨਾਲ ਇੰਟਰਵਿਊ ਦੌਰਾਨ ਕਿਹਾ ਸੀ ਕਿ ਖਾਲਿਸਤਾਨ ਪਾਰਟੀ ਦੇ ਏਜੰਡੇ ਵਿਚ ਨਹੀ ਹੈ, ਅਗਰ ਪਾਰਟੀ ਦਾ ਕੋਈ ਆਗੂ ਖਾਲਿਸਤਾਨ ਦੀ ਗੱਲ ਕਰੇਗਾ ਤਾਂ ਉਹ ਪਾਰਟੀ ਚੋ ਖੁਦ ਬਾਹਰ ਹੋ ਜਾਣਗੇ।

Leave a Reply

Your email address will not be published. Required fields are marked *