Sep 30, 2026

ਸਰੀ (ਜਸਵੀਰ ਸਿੰਘ ਭਲੂਰੀਆ)- ਪੰਜਾਬੀ ਹਾਸ ਵਿਅੰਗ ਅਕਾਦਮੀ ਮੋਗਾ (ਪੰਜਾਬ) ਦੇ ਸੰਸਥਾਪਕ ਅਤੇ ਪ੍ਰਧਾਨ, ਉੱਘੇ ਵਿਅੰਗਕਾਰ ਸ੍ਰੀ ਕੇ ਐਲ ਗਰਗ  ਸਦੀਵੀ ਵਿਛੋੜਾ ਦੇ ਗਏ ਹਨ। ਅਕਾਦਮੀ ਦੇ ਪ੍ਰੈਸ ਸਕੱਤਰ ਡਾ ਸਾਧੂ ਰਾਮ ਲੰਗੇਆਣਾ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਮੋਗਾ ਵਿਖੇ ਕੀਤਾ ਜਾਵੇਗਾ।ਡਾ ਲੰਗੇਆ੍ਵ੍ਣਾ ਨੇ ਦੱਸਿਆ ਕਿ ਸ੍ਰੀ ਗਰਗ ਕੁਝ ਸਮਾਂ ਬੀਮਾਰ ਰਹਿਣ ਤੋਂ ਬਾਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।  ਉਨ੍ਹਾਂ ਕਿਹਾ ਕਿ ਗਰਗ ਸਾਹਿਬ ਦੇ ਚਲੇ ਜਾਣ ਨਾਲ ਜਿੱਥੇ ਪੰਜਾਬੀ ਹਾਸ-ਵਿਅੰਗ ਅਕਾਦਮੀ ਨੂੰ ਵੱਡਾ ਘਾਟਾ ਪਿਆ ਹੈ ਉਥੇ ਸੰਸਾਰ ਪੱਧਰ ਤੇ ਵੀ ਅਜਿਹੇ ਸਿਰਮੌਰ ਹਸਤੀ ਦੇ ਚਲੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ।ਉਨ੍ਹਾਂ ਦੇ ਅਕਾਲ ਚਲਾਣੇ ਤੇ ਸੰਸਾਰ ਭਰ ਦੀਆਂ ਸਾਹਿੱਤਕ ਸੰਸਥਾਵਾਂ ਵੱਲੋਂ ਅਫਸੋਸ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ ਤੇ ਨੇੜਲੇ ਦੋਸਤਾਂ ਨੂੰ ਸ਼ੋਕ ਸੁਨੇਹੇ ਭੇਜੇ ਜਾ ਰਹੇ ਹਨ।

Leave a Reply

Your email address will not be published. Required fields are marked *