Nov 13, 2026

ਵਿੰਨੀਪੈਗ ( ਸ਼ਰਮਾ)- ਬੀਤੇ ਦਿਨੀਂ ਵਾਈਪਰ ਆਟੋ ਗਲਾਸ ਦੀ 211  ਮੈਕਫਿਲਪ ਸਟਰੀਟ ਵਿੰਨੀਪੈਗ ਵਿਖੇ ਸ਼ਾਨਦਾਰ ਗਰੈਂਡ ਓਪਨਿੰਗ ਕੀਤੀ ਗਈ। ਇਸ ਮੌਕੇ ਐਮ ਪੀ ਕੇਵਿਨ ਲੈਮਰੂ ਨੇ ਫੀਤਾ ਕੱਟਣ ਦੀ ਰਸਮ ਅਦਾ ਕੀਤੀ ਤੇ ਸਿੱਧੂ ਪਰਿਵਾਰ ਨੂੰ ਨਵਾਂ ਕਾਰੋਬਾਰ ਖੋਹਲਣ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਅਤੇ ਭਾਈਚਾਰਕ ਸਾਂਝ ਵਾਲੇ ਲੋਕ ਹਾਜ਼ਰ ਸਨ। ਮਹਿਮਾਨਾਂ ਲਈ ਖਾਣ ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਪਰਮੀਤ ਸਿੱਧੂ ਨੇ ਆਏ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ।