Oct 20, 2026

ਪਟਿਆਲਾ-ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਇਕ ਮਾਮਲੇ ਵਿੱਚ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ। ਇਹ ਮਾਮਲਾ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ।

ਅਦਾਲਤ ਨੇ ਭਾਰਤੀ ਦੰਡਾਵਲੀ ਦੀ ਧਾਰਾ 500 ਤਹਿਤ ਸਿਮਰਜੀਤ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ। ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ।

Leave a Reply

Your email address will not be published. Required fields are marked *