Nov 12, 2026

Screenshot

ਸਰੀ, 10 ਨਵੰਬਰ (ਹਰਦਮ ਮਾਨ)- ਉੱਤਰੀ ਅਮਰੀਕਾ ਵਿੱਚ ਪੰਜਾਬੀ ਸਾਹਿਤ ਦੀਆਂ ਸਰਗਰਮੀਆਂ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਸੰਸਥਾ ‘ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)’ ਵੱਲੋਂ 14 ਨਵੰਬਰ ਨੂੰ ਕਰਵਾਈ ਜਾ ਰਹੀ ਸਾਹਿਤਕ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ। ਇਸ ਮੌਕੇ ਬਹੁਵਿਧਾਈ ਲੇਖਕ ਜਸਵੀਰ ਸਿੰਘ ਭਲੂਰੀਆ ਦੀ ਅੱਠਵੀਂ ਪੁਸਤਕ ‘ਜਸਵੀਰ ਦੇ ਵਿਅੰਗ ਤੀਰ’ ਲੋਕ ਅਰਪਣ ਕੀਤੀ ਜਾਵੇਗੀ।

ਸਭਾ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਸਤਕ ਉੱਪਰ ਹਰਦਮ ਮਾਨ, ਡਾ. ਦਵਿੰਦਰ ਪਾਲ ਕੌਰ, ਪ੍ਰਿਤਪਾਲ ਸਿੰਘ ਗਿੱਲ ਅਤੇ ਪਲਵਿੰਦਰ ਸਿੰਘ ਰੰਧਾਵਾ ਆਪਣੇ ਪਰਚੇ ਪੇਸ਼ ਕਰਨਗੇ। ਸਮਾਗਮ ਨੂੰ ਸੰਗੀਤਕ ਰੰਗਤ ਦਿੰਦਿਆਂ ਸੁਰੀਲੇ ਗਾਇਕ ਸੁਰਜੀਤ ਸਿੰਘ ਮਾਧੋਪੁਰੀ ਅਤੇ ਉੱਘੇ ਗਾਇਕ ਤੇ ਸੰਗੀਤ ਨਿਰਦੇਸ਼ਕ ਕੇ. ਸੀ. ਨਾਇਕ, ਜਸਵੀਰ ਸਿੰਘ ਭਲੂਰੀਆ ਦੇ ਲਿਖੇ ਗੀਤ ਸਰੋਤਿਆਂ ਨਾਲ ਸਾਂਝੇ ਕਰਨਗੇ।

ਇਸ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਕਵੀ ਅਤੇ ਵਿਦਵਾਨ ਆਪਣੇ ਵਿਚਾਰਾਂ ਦੇ ਨਾਲ-ਨਾਲ ਆਪਣਾ ਤਾਜ਼ਾ ਕਲਾਮ ਵੀ ਪੇਸ਼ ਕਰਨਗੇ। ਸਭਾ ਵੱਲੋਂ ਸਮੂਹ ਸਾਹਿਤਕਾਰਾਂ, ਸਾਹਿਤ ਪ੍ਰੇਮੀਆਂ ਅਤੇ ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਮੋਹ ਰੱਖਣ ਵਾਲੇ ਲੋਕਾਂ ਨੂੰ ਇਸ ਸਾਹਿਤਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *