Nov 22, 2026

ਕੌਮੀ ਪ੍ਰੈਸ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ-

ਜਲੰਧੜ- ਬੀਤੇ ਦਿਨੀਂ  ਪੰਜਾਬ ਪ੍ਰੈਸ ਕਲੱਬ ਜਲੰਧਰ ਵਲੋਂ ਮਨਾਏ ਗਏ ਕੌਮੀ ਪ੍ਰੈਸ ਦਿਵਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰਾਂ ਦਾ  ਵਿਸ਼ੇਸ਼ ਸਨਮਾਨ ਕੀਤਾ ਗਿਆ। ਤਸਵੀਰ ਵਿਚ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਸ ਦਵਿੰਦਰ ਸਿੰਘ ਭੰਗੂ ਨੂੰ ਉਹਨਾਂ ਦੀ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਪ੍ਰੈਸ ਕਲੱਬ ਦੇ ਪ੍ਰਧਾਨ ਸ ਜਸਪ੍ਰੀਤ ਸਿੰਘ ਸੈਣੀ,ਸਾਬਕਾ ਪ੍ਰਧਾਨ ਸਤਨਾਮ ਸਿੰਘ ਮਾਣਕ, ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ, ਪ੍ਰੈਸ ਕਲੱਬ ਦੇ ਮੈਨੇਜਰ ਜਤਿੰਦਰ ਸਿੰਘ ਤੇ ਕਲੱਬ ਦੇ ਹੋਰ ਸੀਨੀਅਰ ਮੈਂਬਰ। ਇਸ ਮੌਕੇ ਪ੍ਰੈਸ ਕਲੱਬ ਵਲੋਂ ਹੋਰ ਸੀਨੀਅਰ ਪੱਤਰਕਾਰਾਂ ਵਿਚ ਸ ਕੁਲਦੀਪ ਸਿੰਘ ਬੇਦੀ, ਐਚ ਐਸ ਬਾਵਾ, ਤੀਰਥ ਸਿੰਘ ਢਿੱਲੋਂ ਦਾ ਵੀ ਸਨਮਾਨ ਕੀਤਾ ਗਿਆ।

 

Leave a Reply

Your email address will not be published. Required fields are marked *