Nov 25, 2026

CM Bhagwant Mann addtessing Media person at Sri Guru Ram Dass Jee International Airport in Amritsar omSaturday photom vishal kumar

ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਹੀਂ, ਠੱਗਜੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਅੰਦਰੂਨੀ ਸਹਿਮਤੀ ਨਾਲ ਸਿਆਸਤ ਕੀਤੀ ਜਾਂਦੀ ਸੀ, ਜਿਸ ਵਿੱਚ ਪੰਜ ਸਾਲ ਤੂੰ ਅਤੇ ਪੰਜ ਸਾਲ ਮੈਂ ਦੀ ਸਿਆਸਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ’ਤੇ ਯਕੀਨ ਨਾ ਕਰਿਓ। ‘ਆਪ’ ਆਮ ਲੋਕਾਂ ਦੀ ਪਾਰਟੀ ਹੈ, ਜਿਸ ਵੱਲੋਂ ਲੋਕਾਂ ਲਈ ਕੰਮ ਕੀਤਾ ਜਾਂਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਠੇਕਾ ਲੈ ਲਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾਏ ਤਾਂ ਪਹਿਲਾਂ ਅਕਾਲੀ ਦਲ ਨੇ ਕਾਨੂੰਨਾਂ ਦੀ ਸ਼ਲਾਘਾ ਕੀਤੀ, ਪਰ ਜਦੋਂ ਕਿਸਾਨਾਂ ਸਣੇ ਦੇਸ਼ ਤੇ ਦੁਨੀਆ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਹਰਸਿਮਰਤ ਕੌਰ ਤੋਂ ਅਸਤੀਫ਼ਾ ਦਿਵਾਇਆ ਅਤੇ ਭਾਜਪਾ ਤੋਂ ਵੱਖਰੇ ਹੋ ਕੇ ਭਾਜਪਾ ਵਿਰੁੱਧ ਬੋਲਣ ਲੱਗ ਪਏ। ਇਸ ਤੋਂ ਬਾਅਦ ਭਾਜਪਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦਾ ਦਾਅਵਾ ਕੀਤਾ। ਪੰਜਾਬ ਨਾਲ ਹਮੇਸ਼ਾ ਧੱਕਾ ਕਰਨ ਵਾਲੀ ਭਾਜਪਾ ਨਾਲ ਅਕਾਲੀ ਦਲ ਕਿਹੜੇ ਮੂੰਹ ਨਾਲ ਸਮਝੌਤਾ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖ਼ੁਦ ਦਾਅਵਾ ਕਰਦੇ ਸਨ ਕਿ ਭਾਜਪਾ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *