Nov 26, 2026

ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਵੈਨਕੂਵਰ ਸਥਿਤ ਕੌਂਸਲੇਟ ਜਨਰਲ ਅਤੇ ਅਧਿਕਾਰੀਆਂ ਦੀ ਪੂਰੀ ਟੀਮ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਨਤਮਸਤਕ ਹੋਈ। ਮਾਣਯੋਗ ਕੌਂਸਲ ਜਨਰਲ ਮੈਸਕੂਈ ਰੁੰਗਸੁੰਗ ਨੇ ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ  ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਨੇ ਆਪ ਲੰਗਰ ਵਿਚ ਸੇਵਾ ਕੀਤੀ। ਉਹਨਾਂ ਨੇ ਕਾਮਾਗਾਟਾਮਾਰੂ ਮਿਊਜਮ ਵੀ ਵੇਖਿਆ ਜਿਸਤੋ ਉਹ ਬਹੁਤ ਪ੍ਰਭਾਵਿਤ ਹੋਏ। ਸਾਰੇ ਸਟਾਫ ਮੈਂਬਰਾਂ ਨੇ ਲੰਗਰ ਵਿਚ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਆਪ ਲੰਗਰ ਹਾਲ ਵਿਚ ਬੈਠ ਕੇ ਸ਼ਰਧਾ ਤੇ ਪਿਆਰ ਨਾਲ ਲੰਗਰ ਛਕਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੇਅਰ , ਜਨਰਲ ਸਕੱਤਰ ਕਸ਼ਮੀਰ ਸਿੰਘ ਧਾਲੀਵਾਲ, ਸਕੱਤਰ ਜਰਨੈਲ ਸਿੰਘ ਭੰਡਾਲ, ਜੁਗਿੰਦਰ ਸਿੰਘ ਸੁੰਨੜ ਨੇ ਪ੍ਰਬੰਧਕੀ ਕਮੇਟੀ ਵਲੋਂ ਕੌਂਸਲੇਟ ਜਨਰਲ ਅਤੇ ਉਹਨਾਂ ਦੀ ਧਰਮਪਤਨੀ ਨੂੰ ਪਲੇਕ ਦੇਕੇ ਸਨਮਾਨਿਤ ਕੀਤਾ।

Leave a Reply

Your email address will not be published. Required fields are marked *