ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਭਾਰਤ ਦੇ ਕੌਸਲੇਟ ਅਤੇ ਅਧਿਕਾਰੀ ਪੂਰੀ ਟੀਮ ਸਮੇਤ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਨਤਮਸਤਕ ਹੋਏ।
ਕੌਸਲ ਜਨਰਲ ਮਾਣਯੋਗ ਮੈਸਕੂਈ ਰੁੰਗਸੁੰਗ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਕਿਰਤ ਕਰੋ, ਨਾਮ ਜਪੋ ਤੇ ਵੰਡ ਤੇ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨਾਂ ਨੇ ਆਪ ਲੰਗਰ ਵਿਚ ਹੱਥੀ ਸੇਵਾ ਕੀਤੀ। ਉਨ੍ਹਾਂ ਨੇ ਕਾਮਾਗਾਟਾਮਾਰੂ ਦਾ ਮਿਊਜੀਅਮ ਦੇਖਿਆ ਜਿਸ ਤੋਂ ਬਹੁਤ ਪ੍ਰਭਾਵਤ ਹੋਏ। ਸਾਰੇ ਸਟਾਫ ਮੈਂਬਰਾਂ ਨੇ ਲੰਗਰ ਹਾਲ ਵਿਚ ਸੇਵਾ ਕਰਕੇ ਖੁਸ਼ੀਆਂ ਸਰਧਾ ਪਿਆਰ ਤੇ ਸਤਿਕਾਰ ਨਾਲ ਪ੍ਰਾਪਤ ਕੀਤੀਆਂ। ਆਪ ਲੰਗਰ ਹਾਲ ਵਿਚ ਸ਼ਰਧਾ ਪਿਆਰ ਤੇ ਸਤਿਕਾਰ ਨਾਲ ਲੰਗਰ ਛਕਿਆ। ਪ੍ਰਬੰਧਕ ਕਮੇਟੀ ਰਣਜੀਤ ਸਿੰਘ ਹੇਅਰ (ਪ੍ਰਧਾਨ) ਕਸ਼ਮੀਰ ਸਿੰਘ ਧਾਲੀਵਾਲ ਸਕੱਤਰ, ਜਰਨੈਲ ਸਿੰਘ ਭੰਡਾਲ ਸਕੱਤਰ, ਜੁਗਿੰਦਰ ਸਿੰਘ ਸੁੰਨੜ ਨੇ ਪ੍ਰਬੰਧਕ ਕਮੇਟੀ ਵੱਲੋਂ ਕੌਸਲੇਟ ਜਨਰਲ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਪਲੇਕ ਦੇ ਕੇ ਸਨਮਾਨਿਤ ਕੀਤਾ ਗਿਆ।



