Nov 28, 2026

ਤਸਵੀਰਾਂ- ਸ਼ਰਮਾ ਐਬਸਫੋਰਡ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ-

ਵੈਨਕੂਵਰ ( ਦੇ ਪ੍ਰ ਬਿ , ਜੁਗਿੰਦਰ ਸਿੰਘ ਸੁੰਨੜ, ਸੁਰਿੰਦਰ ਸਿੰਘ ਜੱਬਲ, ਹਰਦਮ ਮਾਨ )- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰੂ ਘਰਾਂ ਵਿਚ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਤੋਂ ਇਲਾਵਾ ਗੁਰੂ ਨਾਨਕ ਨਿਵਾਸ ਰਿਚਮੰਡ, ਗੁਰੂ ਰਵਿਦਾਸ ਸਭਾ ਬਰਨਬੀ, ਗੁਰਦੁਆਰਾ ਸੁੱਖ ਸਾਗਰ ਨਿਊ ਵੈਸਟ ਮਨਿਸਟਰ, ਸਰੀ ਦੇ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਯੌਰਕ ਸੈਂਟਰ, ਗੁਰਦੁਆਰਾ ਸਿੰਘ ਸਭਾ ਸਰੀ, ਗੁਰਦੁਆਰਾ ਸਾਹਿਬ ਬਰੁੱਕਸਾਈਡ, ਗੁਰੂ ਗਰੰਥ ਸਾਹਿਬ ਦਰਬਾਰ ਸਰੀ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਤੋਂ ਇਲਾਵਾ ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ, ਗੁਰੁਦਆਰਾ ਬਾਬਾ ਬੰਦਾ ਬਹਾਦਰ ਸੁਸਾਇਟੀ ਅਤੇ ਕਲਗੀਧਰ ਦਰਬਾਰ ਐਬਸਫੋਰਡ ਤੋਂ ਇਲਾਵਾ ਗੁਰਸਿੱਖ ਸੁਸਾਇਟੀ ਮਿਸ਼ਨ ਵਿਖੇ ਸਾਰਾ ਦਿਨ ਧਾਰਮਿਕ ਸਮਾਗਮ ਚੱਲੇ ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਧਾਰਮਿਕ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਕਵੀਆਂ ਨੇ ਭਾਗ ਲਿਆ। ਸੁਸਾਇਟੀ ਵਲੋਂ ਕਵੀਆਂ ਦਾ  ਵਿਸ਼ੇਸ਼ ਸਨਮਾਨ ਕੀਤਾ ਗਿਆ।

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਦੀਵਾਨ ਸਜਾਏ-

ਐਬਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ 24 ਨਵੰਬਰ 2026 ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਇਲਾਕੇ ਅਤੇ ਦੂਰ-ਦੁਰਾਡੇ ਤੋਂ ਬਹੁਤ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਅਥਾਹ ਸ਼ਰਧਾ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਦਰਬਾਰ ਹਾਲ ਵਿੱਚ ਗੁਰਬਾਣੀ ਦੇ ਜਾਪ,ਰਸਭਿੰਨੇ ਕੀਰਤਨ, ਗੁਰਮਤਿ ਕਥਾ ਅਤੇ ਢਾਡੀ ਵਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਦਾ ਗੁਣਗਾਨ ਨਿਰੰਤਰ ਹੁੰਦਾ ਰਿਹਾ। ਗੁਰਦੁਆਰਾ ਸਾਹਿਬ ਦੀ ਇਮਾਰਤ ਵਿਖੇ ਸ਼ਾਨਦਾਰ ਇਲੈਕਟ੍ਰਿਕ ਦੀਪਮਾਲਾ ਕੀਤੀ ਗਈ ਜਿਸਦਾ ਸੁੰਦਰ ਨਜ਼ਾਰਾ ਸੰਗਤਾਂ ਦਾ ਮਨ ਮੋਹਣ ਵਾਲਾ ਸੀ।
ਗੁਰੂ ਕੇ ਲੰਗਰਾਂ ਵਿੱਚ ਸੰਗਤਾਂ ਵੱਲੋਂ ਬੜੇ ਪਿਆਰ, ਸ਼ਰਧਾ ਅਤੇ ਸੇਵਾ ਭਾਵਨਾ ਨਾਲ ਖੁੱਲ੍ਹੇ ਲੰਗਰ ਵਰਤਾਏ ਗਏ।  ਇਸ ਦੌਰਾਨ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਪ੍ਰਧਾਨ ਰਾਜਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਜਗਦੇਵ ਸਿੰਘ ਮੱਖਣ ਤੇ  ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਸਿੰਘ ਸਾਹਿਬਾਨਾਂ,ਸਮੁੱਚੀਆਂ ਸੰਗਤਾਂ, ਵੱਡੀ ਗਿਣਤੀ ਵਿੱਚ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਅਤੇ  ਸਮੁੱਚੇ ਸਟਾਫ਼ ਦਾ ਵਿਸ਼ੇਸ਼ ਤੌਰ ’ਤੇ  ਧੰਨਵਾਦ ਕੀਤਾ ਗਿਆ।

ਗੁਰੁਦੁਆਰਾ ਬਾਬਾ ਬੰਦਾ ਸਿੰਘ ਬਹਾਦਰ  ਸਿੱਖ ਸੁਸਾਇਟੀ  ਵਿਖੇ ਸਮਾਗਮ-

ਗੁਰੁਦਆਰਾ ਕਲਗੀਧਰ ਦਰਬਾਰ ਐਬਸਫੋਰਡ ਵਿਖੇ ਸਮਾਗਮ-

 

Leave a Reply

Your email address will not be published. Required fields are marked *