Headlines

ਸਰਕਾਰੀ ਖੱਡਾਂ ਤੋਂ ਲੋਕਾਂ ਨੂੰ ਛੇਤੀ ਮਿਲੇਗਾ ਰੇਤਾ: ਮੀਤ ਹੇਅਰ

ਚੰਡੀਗੜ੍ਹ-ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਾਂ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਖੱਡ ਤੋਂ ਵਾਜਬ ਦਰਾਂ ’ਤੇ ਰੇਤਾ ਖ਼ਰੀਦ ਸਕਣਗੇ। ਮੁੱਖ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ ਖੱਡਾਂ ਦੇ ਵੇਰਵਿਆਂ ਬਾਰੇ ਜਲਦੀ ਹੀ ਐਲਾਨ ਕਰਨਗੇ। ਰੇਤੇ ਦੀ ਪਹਿਲੀ ਖੱਡ ਦਾ ਉਦਘਾਟਨ ਵੀ ਮੁੱਖ ਮੰਤਰੀ ਵੱਲੋਂ ਜਲਦ ਹੀ ਕੀਤਾ ਜਾਵੇਗਾ। ਖਣਨ ਮੰਤਰੀ ਨੇ ਕਿਹਾ ਕਿ ਪਬਲਿਕ ਮਾਈਨਿੰਗ ਸਾਈਟ ਰੇਤੇ ਦੀ ਇੱਕ ਅਜਿਹੀ ਖੱਡ ਹੋਵੇਗੀ ਜਿੱਥੋਂ ਕੋਈ ਵੀ ਵਿਅਕਤੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਆਪਣੀ ਨਿੱਜੀ ਵਰਤੋਂ ਲਈ ਰੇਤਾ ਖ਼ਰੀਦ ਸਕੇਗਾ।