Headlines

ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਕਾਬੂ

ਚੋਹਲਾ ਸਾਹਿਬ/ਤਰਨਤਾਰਨ,20 ਫਰਵਰੀ-ਰਾਕੇਸ਼ ਨਈਅਰ-
ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ,ਜਦ ਪੁਲਿਸ ਪਾਰਟੀ ਵਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ 120 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ।ਥਾਣਾ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਗੁਰਪ੍ਰੀਤ ਸਿੰਘ ਚੌਹਾਨ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐਸ.ਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਸ਼੍ਰੀ ਅਰੁਣ ਸ਼ਰਮਾ ਦੀ ਅਗਵਾਈ ਹੇਠ ਏ.ਐਸ.ਆਈ ਹਰਵੰਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਪੁਲ ਸੂਆ ਟੀ-ਪੁਆਇੰਟ ਮੋਹਨਪੁਰ ਫਤਿਆਬਾਦ ਰੋਡ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਕਿ ਸਾਹਮਣੇ ਤੋਂ ਪੈਦਲ ਰਿਹਾ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਪਿੱਛੇ ਮੁੜਣ ਲੱਗਾ।ਸ਼ੱਕ ਪੈਣ ਤੇ ਉਸ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਸ ਕੋਲੋਂ 120 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਪੁਛਗਿੱਛ ਦੌਰਾਨ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਸੇਵਕ ਸਿੰਘ ਉਰਫ ਕਾਲਾ ਪੁੱਤਰ ਪਾਲ ਸਿੰਘ ਵਾਸੀ ਠੱਠੀਆਂ ਮਹੰਤਾਂ ਥਾਣਾ ਸਰਹਾਲੀ ਵਜੋਂ ਹੋਈ ਹੈ।ਥਾਣਾ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ ਕੈਪਸ਼ਨ: ਹੈਰੋਇਨ ਸਮੇਤ ਕਾਬੂ ਕੀਤੇ ਗਏ ਨੌਜਵਾਨ ਨਾਲ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)