Headlines

ਮੋਰਾਂਵਾਲੀ, ਬੇਦੀ ਤੇ ਜੌਹਲ ਸੋਨ ਤਗਮਿਆਂ ਨਾਲ ਸਨਮਾਨਿਤ

ਅੰਮ੍ਰਿਤਸਰ -ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸਤਾਬਦੀ ਦੇ ਮੁੱਖ ਸਮਾਗਮਾਂ ਸਮੇਂ ਸਿੱਖ ਪੰਥ ਦੀਆਂ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ ਹੈ।

ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ, ਸਿੱਖ ਚਿੱਤਕ, ਸਿੱਖ ਇਤਿਹਾਸ ਗੁਰ ਇਤਿਹਾਸ ਤੇ ਸਾਹਿਤਕ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ. ਦਿਲਜੀਤ ਸਿੰਘ ਬੇਦੀ ਨੂੰ ਅਤੇ ਪੰਥ ਸਟੇਜਾਂ ਦੇ ਸ਼ਿੰਗਾਰ ਗਿਆਨੀ ਭਗਵਾਨ ਸਿੰਘ ਜੌਹਲ ਨੂੰ ਕਾਰਵਾਰ ਸੋਨ ਤਗਮਿਆਂ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਹਜ਼ੂਰ ਸਾਹਿਬ ਦੇ ਮੀਤ ਗ੍ਰੰਥੀ ਗਿਆਨੀ ਗੁਰਮੀਤ ਸਿੰਘ ਨੇ ਸਾਂਝੇ ਰੂਪ ਵਿਚ ਸਨਮਾਨਤ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਜਥੇਦਾਰ ਰਜਿੰਦਰ ਸਿੰਘ ਮਹਿਤਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਸੰਤ ਭੁਪਿੰਦਰ ਸਿੰਘ ਪਟਿਆਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ ਸੰਪਰਦਾਇ ਤਰਨਾਦਲ ਸੁਰ ਸਿੰਘ ਵਾਲੇ ਆਦਿ ਹਾਜ਼ਰ ਸਨ।