Headlines

ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ-ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਜਾਂ ਫਰਾਰ ?

78 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ-

ਜਲੰਧਰ ( ਅਨੁਪਿੰਦਰ ਸਿੰਘ)- ਅੱਜ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਮਹਿਤਪੁਰ ਤੇ ਨਕੋਦਰ ਨੇੜੇ ਨਾਕਾਬੰਦੀ ਕੀਤੇ ਜਾਣ ਅਤੇ ਇਲਾਕੇ ਵਿਚ ਇੰਟਰਨੈਟ ਸੇਵਾਵਾਂ ਬੰਦ ਕੀਤੇ ਜਾਣ ਦੀ ਚਰਚਾ ਜ਼ੋਰਾਂ ਤੇ ਰਹੀ। ਅਪੁਸ਼ਟ ਸੂਤਰਾਂ ਮੁਤਾਬਿਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜਿਊਂ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਕੁਝ ਇਕ ਸੂਤਰ ਕਹਿ ਰਹੇ ਹਨ ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਉਂਜ ਪੁਲੀਸ ਨੇ ਇਹ ਦਾਅਵਾ ਕੀਤਾ ਹੈ ਕਿ 78 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ ਕੁੱਲ 9 ਹਥਿਆਰ ਬਰਾਮਦ ਕੀਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ  ਮਹਿਤਪੁਰ, ਮਲਸੀਆਂ ਅਤੇ ਸ਼ਾਹਕੋਟ ਇਲਾਕੇ ਵਿੱਚ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਰੋਕਿਆ ਗਿਆ ਪਰ ਅੰਮ੍ਰਿਤਪਾਲ ਸਿੰਘ ਮੌਕੇ ਤੋਂ ਨਿਕਲਣ ਵਿੱਚ ਸਫ਼ਲ ਹੋ ਗਿਆ। ਪੁਲੀਸ ਨੇ ਉਸ ਦਾ ਲਗਾਤਾਰ ਪਿੱਛਾ ਕੀਤਾ।ਮੀਡੀਆ ਚੈਨਲਾਂ ਨੇ ਦੁਪਹਿਰ ਬਾਦ ਖਬਰ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲੀਸ ਨੇ ਦੇ ਰਾਤ ਸਪੱਸ਼ਟੀਕਰਨ ਦਿੱਤਾ ਕਿ ਉਹ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।