Headlines

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲਾ: ਸੂਰਤ ਦੀ ਅਦਾਲਤ ਅੱਜ ਸੁਣਾਏਗੀ ਫ਼ੈਸਲਾ

ਸੂਰਤ (ਗੁਜਰਾਤ), 23 ਮਾਰਚ-ਸਾਲ 2019 ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੂਰਤ ਦੀ ਅਦਾਲਤ ਅੱਜ ਫੈਸਲਾ ਸੁਣਾਏਗੀ। ਇਹ ਮਾਮਲਾ ਰਾਹੁਲ ਗਾਂਧੀ ਦੀ ਉਸ ਟਿੱਪਣੀ ਲਈ ਦਰਜ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਗੋਤ ਮੋਦੀ ਕਿਉਂ ਹੈ?’’ ਭਾਜਪਾ ਨੇਤਾ ਅਤੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਇਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।