Headlines

ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, 23 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਦੇ ਮੌਕੇ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ, ‘ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ ਹਸਤੀਆਂ ਹਨ, ਜਿਨ੍ਹਾਂ ਨੇ ਸਾਡੇ ਆਜ਼ਾਦੀ ਸੰਘਰਸ਼ ਵਿੱਚ ਵਿਲੱਖਣ ਯੋਗਦਾਨ ਪਾਇਆ।’