Headlines

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ 

* ਦੋ ਦਰਜਨ ਦੇ ਕਰੀਬ ਪ੍ਰਾਣੀਆਂ ਨੇ ਛਕਿਆ ਖੰਡੇ ਵਾਟੇ ਦਾ ਪਾਹੁਲ *
    ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਜੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਤਵਾਰ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਅਤੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਸਾਥੀਆਂ, ਬੱਚਿਆਂ ਅਤੇ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਦੂਜੇ ਪਾਸੇ ਇਸੇ ਦਿਨ ਸਵੇਰੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜ ਪਿਆਰਿਆਂ ਦੇ ਜਥੇ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਦੀ ਆਰੰਭਤਾ ਕੀਤੀ ਗਈ। ਜਿਸ ਵਿੱਚ 2 ਦਰਜਨ ਦੇ ਕਰੀਬ ਪ੍ਰਾਣੀਆਂ ਵਲੋਂ ਖੰਡੇ ਵਾਟੇ ਦਾ ਪਾਹੁਲ ਛੱਕ ਕੇ ਸਿੰਘ ਸਜੇ ਅਤੇ ਗੁਰੂ ਵਾਲੇ ਬਣੇ। ਇਸ ਮੌਕੇ ਸਿੰਘ ਸੱਜ ਕੇ ਗੁਰੂ ਵਾਲੇ ਬਣੇ ਪ੍ਰਾਣੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਸ਼ੁਕਰਾਨਾ ਕੀਤਾ ਗਿਆ। ਸਿੰਘ ਸਜਨ ਵਾਲੇ ਪ੍ਰਾਣੀਆਂ ਨੂੰ ਕਕਾਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਗਏ। ਗੁਰਦੁਆਰਾ ਸਾਹਿਬ ਵਲੋਂ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਅੰਤ ਵਿੱਚ ਪ੍ਰੰਬਧਕਾਂ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਦੇ ਮੁੱਖ ਗ੍ਰੰਥੀ ਸਿੰਘ ਭਾਈ ਹਰਜੋਤ ਸਿੰਘ ਦੀ ਰਹਿਨੁਮਾਈ ਹੇਠ ਪਹੁੰਚੇ ਬੱਚਿਆਂ ਅਤੇ ਵੱਡਿਆਂ ਦੇ ਜਥੇ ਵਲੋਂ ਗੱਤਕੇ ਦੇ ਜੌਹਰ ਜਲੋਹ ਦਿਖਾਏ ਗਏ