Headlines

ਨੌਜਵਾਨਾਂ ਦੀ ਫੜੋ-ਫੜੀ ਤੁਰੰਤ ਬੰਦ ਕੀਤੀ ਜਾਵੇ: ਮਾਨ

ਫ਼ਤਹਿਗੜ੍ਹ ਸਾਹਿਬ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਰਾਜਸੀ ਮਾਮਲਿਆਂ ਦੀ ਅੱਜ ਕਿਲਾ ਹਰਨਾਮ ਸਿੰਘ ਵਿੱਚ ਮੀਟਿੰਗ ਹੋਈ ਜਿਸ ਵਿਚ ਲੋਕ ਸਭਾ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖ ਨੌਜਵਾਨਾਂ ਦੀ ਫੜੋ-ਫੜੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਅਮਲ ਨੂੰ ਤੁਰੰਤ ਬੰਦ ਕਰਨ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਲਿਜਾ ਕੇ ਐੱਨਐੱਸਏ ਲਗਾਉਣ ਦੀ ਆਲੋਚਨਾ ਕੀਤੀ। ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਵਿਚ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪਾਰਟੀ ਵਲੋਂ ਮਜ਼ਬੂਤ ਉਮੀਦਵਾਰ ਅੱਗੇ ਲਿਆਉਣ ਦਾ ਫ਼ੈਸਲਾ ਕੀਤਾ ਗਿਆ।