Headlines

ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 9 ਅਪ੍ਰੈਲ ਨੂੰ

ਸਰੀ, 5 ਮਾਰਚ ( ਸੰਦੀਪ ਸਿੰਘ ਧੰਜੂ)– ਸਰੀ- ਡੈਲਟਾ ਦੇ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਵੱਲੋਂ ਸਿੱਖ ਵਿਰਾਸਤੀ ਮਹੀਨੇ ਅਤੇ ਖ਼ਾਲਸਾ ਸਾਜਨਾ ਦਿਹਾੜੇ ‘ਤੇ ਕਵੀ ਦਰਬਾਰ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਹ ਕਵੀ ਦਰਬਾਰ 9 ਅਪ੍ਰੈਲ ਦਿਨ ਐਤਵਾਰ ਸ਼ਾਮ ਦੇ ਦੀਵਾਨ, ਸਾਢੇ ਛੇ ਵਜੇ ਤੋਂ ਰਾਤੀਂ ਸਾਢੇ ਅੱਠ ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖਾਲਸਾ ਸਾਜਨਾ ਦਿਹਾੜੇ, ਵਿਸਾਖੀ, ਸਿੱਖ ਇਤਿਹਾਸ ਅਤੇ ਬਵੰਜਾ ਕਵੀਆਂ ਦੀ ਇਤਿਹਾਸਕ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ, ਕਵੀ ਵਡਮੁੱਲੀਆਂ ਕਵਿਤਾਵਾਂ ਸ਼ਾਮਲ ਕਰ ਸਕਦੇ ਹਨ। ਪ੍ਰਬੰਧਕ ਕਮੇਟੀ ਨੇ ਸਿੱਖ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਨ ਲਈ ਵੱਧ ਤੋਂ ਵੱਧ ਕਵੀਆਂ ਨੂੰ ਇਸ ਸਬੰਧੀ ਹਾਜਰੀ ਲਗਵਾਉਣ ਦਾ ਸੱਦਾ ਦਿੱਤਾ ਗਿਆ ਹੈ।