Headlines

ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਬੁੱਢਾ ਦਲ ਵੱਲੋਂ ਭਰਵਾ ਸੁਆਗਤ

ਅੰਮ੍ਰਿਤਸਰ 6 ਅਪ੍ਰੈਲ -ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪੁੱਜਣ ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਨਿਹੰਗ ਸਿੰਘਾਂ ਨੇ ਨਿੱਘਾ ਸੁਆਗਤ ਕੀਤਾ।

ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਬੁੱਢਾ ਦਲ ਵੱਲੋਂ ਠੰਡੇ ਜਲ ਦੀਆਂ ਛਬੀਲਾਂ ਅਤੇ ਫੱਲਾਂ ਦਾ ਲੰਗਰ ਲਗਾਇਆ ਗਿਆ, ਮਾਰਚ ਵਿਚ ਸ਼ਾਮਲ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਗਾਰਚੀਆਂ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸ. ਮਨਜੀਤ ਸਿੰਘ ਭੋਮਾ, ਬਾਬਾ ਗੁਰਦੇਵ ਸਿੰਘ ਘੰਣੂਪੁਰ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਨਾਹਰ ਸਿੰਘ ਸਾਧ ਸੰਪਰਦਾਏ ਸੁਰਸਿੰਘ ਵਾਲੇ ਅਤੇ ਦਿੱਲੀ ਕਮੇਟੀ ਦੇ ਸਮੂਹ ਆਹੁਦੇਦਾਰਾਂ ਨੂੰ ਸਿਰਪਾਓ ਨਾਲ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ ਤੇ ਬਾਬਾ ਭਗਤ ਸਿੰਘ ਨੇ ਸਨਮਾਨਤ ਕੀਤਾ। ਇਸ ਸਮੇਂ ਸ. ਪਰਮਜੀਤ ਸਿੰਘ ਮੈਨੇਜਰ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ ਹਾਜ਼ਰ ਸਨ।