Headlines

ਪੱਤਰਕਾਰ ਰਕੇਸ਼ ਬਾਵਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ 

ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,13 ਅਪ੍ਰੈਲ
ਕਸਬਾ ਚੋਹਲਾ ਸਾਹਿਬ ਤੋਂ ਰੋਜ਼ਾਨਾ ਪੰਜਾਬੀ ਅਖਬਾਰ ਦੇ ਨੌਜਵਾਨ ਪੱਤਰਕਾਰ ਅਤੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਕੇਸ਼ ਬਾਵਾ ਦਾ ਵੀਰਵਾਰ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਇਥੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਵਿੱਚ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ,ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਪ੍ਰੈਸ ਕੌਂਸਲ ਆਫ ਇੰਡੀਆ ਦੇ ਮੈਂਬਰ ਵਿਨੋਦ ਕੋਹਲੀ,ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਸਰਪ੍ਰਸਤ ਜਸਮੇਲ ਸਿੰਘ ਚੀਦਾ,ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ,ਜਨਰਲ ਸਕੱਤਰ ਜਸਪਾਲ ਸਿੰਘ ਜੱਸੀ,ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ,ਬਾਬਾ ਹਾਕਮ ਸਿੰਘ ਜੀ,ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਬਾਬਾ ਜਗਤਾਰ ਸਿੰਘ ਜੀ ਗੁਰਦੁਆਰਾ ਬਾਬੇ ਸ਼ਹੀਦਾਂ ਵਾਲੇ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਬਾਬਾ ਲੂਆਂ ਵਾਲੇ,ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ, ਚੇਅਰਮੈਨ ਕੁਲਵੰਤ ਸਿੰਘ ਚੋਹਲਾ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਨਈਅਰ ਚੋਹਲਾ,ਯੂਥ ਆਗੂ ਜਗਜੀਤ ਸਿੰਘ ਜੱਗੀ ਮੈਂਬਰ ਬਲਾਕ ਸੰਮਤੀ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਰਵੀ,ਕਿਸਾਨ ਆਗੂ ਪ੍ਰਗਟ ਸਿੰਘ ਚੰਬਾ,ਐਸ.ਐਮ.ਓ ਸਰਹਾਲੀ ਡਾ.ਜਤਿੰਦਰ ਸਿੰਘ,ਡਾ.ਕੁਲਵਿੰਦਰ ਸਿੰਘ ਪ੍ਰਿੰਸੀਪਲ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ,ਪ੍ਰੋ:ਹਿੰਮਤ ਸਿੰਘ ਗੁਰੂ ਅਰਜਨ ਦੇਵ ਖਾਲਸਾ ਕਾਲਜ,ਸੁਬੇਗ ਸਿੰਘ ਧੁੰਨ ਚੇਅਰਮੈਨ ਮਾਰਕੀਟ ਕਮੇਟੀ ਤਰਨਤਾਰਨ,ਰਵਿੰਦਰ ਸਿੰਘ ਸੈਂਟੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ,ਸੀਨੀਅਰ ਅਕਾਲੀ ਆਗੂ ਜਥੇ.ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ,ਰਣਜੀਤ ਸਿੰਘ ਰਾਣਾ ਆੜਤੀ, ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ, ਪਹਿਲਵਾਨ ਲਖਬੀਰ ਸਿੰਘ ਲੱਖਾ ਸਰਪੰਚ ਚੋਹਲਾ ਸਾਹਿਬ,ਰਾਏ ਦਵਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ,ਲਾਈਨਮੈਨ ਜੋਗਿੰਦਰ ਸਿੰਘ,ਬਾਊ ਜਤਿੰਦਰ ਕੁਮਾਰ,ਭੁਪਿੰਦਰ ਕੁਮਾਰ ਨਈਅਰ ਪ੍ਰਧਾਨ ਕ੍ਰਿਸ਼ਨਾ ਗਊਸ਼ਾਲਾ,ਤਰਸੇਮ ਨਈਅਰ ਪ੍ਰਧਾਨ ਦੁਸ਼ਹਿਰਾ ਕਮੇਟੀ,ਰਕੇਸ਼ ਕੁਮਾਰ ਬਿੱਲਾ,ਪ੍ਰਵੀਨ ਕੁਮਾਰ ਕੁੰਦਰਾ ਮੈਂਬਰ ਪੰਚਾਇਤ ਆਦਿ ਵਲੋਂ ਪੱਤਰਕਾਰ ਬਾਵਾ ਦੇ ਪਿਤਾ ਬਾਊ ਬਲਦੇਵ ਰਾਜ ਰਿਟਾਇਰਡ ਬੀਡੀਪੀਓ,ਭਰਾ ਰਜੇਸ਼ ਕੁਮਾਰ ਲੱਕੀ ਐਸਡੀਓ ਨਾਲ ਗਹਿਰੇ ਦੁੱਖ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਪੱਤਰਕਾਰ ਰਕੇਸ਼ ਕੁਮਾਰ ਬਾਵਾ ਦੇ ਅੰਤਿਮ ਸੰਸਕਾਰ ਮੌਕੇ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਅਤੇ ਪ੍ਰੈਸ ਕਲੱਬ ਚੋਹਲਾ ਸਾਹਿਬ ਦੇ ਸਮੂਹ ਪੱਤਰਕਾਰ ਹਾਜ਼ਰ ਸਨ।

One thought on “ਪੱਤਰਕਾਰ ਰਕੇਸ਼ ਬਾਵਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ 

Comments are closed.