Headlines

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਵਿੰਨੀਪੈਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ

ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਦੇਗ ਵਰਤਾਈ-

ਵਿੰਨੀਪੈਗ ( ਸ਼ਰਮਾ)- ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਤੇ ਵਿੰਨੀਪੈਗ ਸਿਟੀ ਹਾਲ ਵਿਖੇ ਖਾਲਸਾਈ ਨਿਸ਼ਾਨ ਸਾਹਿਬ ਲਹਿਰਾਏ ਗਏ। ਇਸ ਮੌਕੇ ਨਿਸ਼ਾਨ ਸਾਹਿਬ ਲਹਿਰਾਉਣ ਦੀ ਰਸਮ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿਟੀ ਮੇਅਰ ਸਕੌਟ ਗਲਿੰਗਮ ਨੇ ਅਦਾ ਕੀਤੀ। ਗਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੇ ਵਿਖਾਖੀ ਦੀਆ ਸ਼ੁਭ ਕਾਮਨਾਵਾਂ ਸਾਂਝੀਆਂ ਕੀਤੀਆਂ। ਸੰਗਤਾਂ ਨੂੰ ਦੇਗ ਵੀ ਵਰਤਾਈ ਗਈ।

 

One thought on “ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਵਿੰਨੀਪੈਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ

Comments are closed.