Headlines

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਿੱਖ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਗੁਰੂ ਘਰ ਵਿਖੇ ਮੱਥਾ ਟੇਕਿਆ-

ਵੈਨਕੂਵਰ ( ਮਹੇਸ਼ਇੰਦਰ ਸਿੰਘ ਮਾਂਗਟ)- ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵਿਖੇ ਮੱਥਾ ਟੇਕਿਆ ਤੇ ਸਿੱਖ ਜਗਤ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਐਮ ਪੀ ਸੁੱਖ ਧਾਲੀਵਾਲ ਤੇ ਹੋਰ ਆਗੂ ਹਾਜ਼ਰ ਸਨ। ਪ੍ਰਧਾਨ ਮੰਤਰੀ ਦੇ ਗੁਰੂ ਘਰ ਪੁੱਜਣ ਤੇ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਤੇ ਹੋਰ ਅਹੁਦੇਦਾਰਾਂ ਨੇ ਉਹਨਾਂ ਦਾ ਸਵਾਗਤ ਕੀਤਾ।

 

One thought on “ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਿੱਖ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ

Comments are closed.