Headlines

ਮਾਤਾ ਗੁਰਦਿਆਲ ਕੌਰ ਗਰੇਵਾਲ ਨੂੰ ਅੰਤਿਮ ਵਿਦਾਇਗੀ ਤੇ ਸ਼ਰਧਾਂਜਲੀ ਸਮਾਗਮ

ਐਬਟਸਫੋਰਡ ( ਦੇ ਪ੍ਰ ਬਿ)-  ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਜਨਰਲ ਸਕੱਤਰ ਸ ਰਾਜਿੰਦਰ ਸਿੰਘ ਗਰੇਵਾਲ  ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਦਿਆਲ ਕੌਰ ਗਰੇਵਾਲ ਪਤਨੀ ਸਵਰਗੀ ਸ ਧਰਮ ਸਿੰਘ ਗਰੇਵਾਲ ਜੋ  ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਦਾ ਅੰਤਿਮ ਸੰਸਕਾਰ ਧਾਰਮਿਕ ਰਵਾਇਤਾਂ ਮੁਤਾਬਿਕ ਫਰੇਜ਼ਰ ਰਿਵਰ ਫਿਊਨਰਲ ਹੋਮ  ਐਬਟਸਫੋਰਡ ਵਿਖੇ ਕੀਤਾ ਗਿਆ। ਉਪਰੰਤ ਦੁਪਹਿਰ ਬਾਦ ਦੁਪਹਿਰ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਵਿਖੇ ਪਾਠ ਦੇ ਭੋਗ ਪਾਏ ਗਏ । ਰਾਗੀ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ ਤੇ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ । ਪਰਿਵਾਰ ਵਲੋਂ ਸ ਰਾਜਿੰਦਰ ਸਿੰਘ ਗਰੇਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।