Headlines

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਨੂੰ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਅਪ੍ਰੈਲ
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 1 ਮਈ ਦਿਨ ਸੋਮਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ ਸ਼ਰਧਾਪੂਰਵਕ ਕਰਵਾਏ ਜਾ ਰਹੇ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।