Headlines

ਗੁਰਦੁਆਰਾ ਸਿੰਘ ਸਭਾ ਐਡਮਿੰਟਨ ਵਿਖੇ ਮਹਾਨ ਗੁਰਮਤਿ ਸਮਾਗਮ 28,29 ਤੇ 30 ਅਪ੍ਰੈਲ ਨੂੰ

ਐਡਮਿੰਟਨ ( ਗੁਰਪ੍ਰੀਤ ਸਿੰਘ) -ਐਡਮਿੰਟਨ ਸ਼ਹਿਰ ਵਿਚ ਵਸਦੇ ਇੰਟਰਨੈਸ਼ਨਲ ਵਿਦਿਆਰਥੀਆਂ ਵਲੋਂ ਜਮਰੌਦ ਫਤਹਿ ਦਿਵਸ ਨੂੰ ਸਮਰਪਿਤ  ਮਹਾਨ ਗੁਰਮਤਿ ਸਮਾਗਮ ਮਿਤੀ 28, 29  ਅਤੇ 30 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਵਿਖੇ ਕਰਵਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ 28 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 30 ਅਪ੍ਰੈਲ , ਐਤਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 28 ਅਤੇ 29 ਅਪ੍ਰੈਲ ਨੂੰ ਸ਼ਾਮ 5 ਵਜੇ ਤੋ  8.30 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ ਜਦੋਂਕਿ 30 ਅਪ੍ਰੈਲ ਨੂੰ ਸਵੇਰੇ 10 ਵਜੇ ਪਾਠ ਦੇ ਭੋਗ ਪੈਣ ਉਪਰੰਤ ਦੁਪਹਿਰ 2 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ।  ਗੁਰੂ ਕੇ ਲੰਗਰ ਅਤੁਟ ਵਰਤਣਗੇ। ਇਸ ਮੌਕੇ ਭਾਈ ਹਰਬੰਸ ਸਿੰਘ, ਭਾਈ ਗੁਰਚੇਤਨ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਸਕਰਨ ਸਿੰਘ ਤੇ ਭਾਜੀ ਜਗਦੇਵ ਸਿੰਘ ਸੰਗਤਾਂ ਨੂੰ ਕਥਾ-ਕੀਰਤਨ ਨਾਲ ਨਿਹਾਲ ਕਰਨਗੇ। ਇਹ ਜਾਣਕਾਰੀ ਭਾਈ ਹਰਬੰਸ ਸਿੰਘ ਹੈਡ ਗਰੰਥੀ ਤੇ ਸਤਵੀਰ ਸਿੰਘ ਵਲੋਂ ਦਿੱਤੀ ਗਈ।