Headlines

ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਸ਼ਹੀਦੀ ਸਮਾਗਮ ਮਨਾਇਆ

ਐਬਸਫੋਰਡ ( ਦੇ ਪ੍ਰ ਬਿ)- ਬੀਤੇ ਦਿਨ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਉਘੇ ਸਿੱਖ ਵਿਦਵਾਨ ਡਾ ਗੁਰਵਿੰਦਰ ਸਿੰਘ ਧਾਲੀਵਾਲ ਵਲੋਂ ਜੂਨ 1984 ਵਿਚ ਭਾਰਤੀ ਹਕੂਮਤ ਦੇ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਾਨਾ ਬਣਾਕੇ ਕੀਤੇ ਗਏ ਫੌਜੀ ਹਮਲੇ ਦੇ ਬਿਰਤਾਂਤ ਸਮੇਤ ਇਸ ਹਮਲੇ ਪਿਛਲੀ  ਸਾਜਿਸ਼ ਤੇ ਰਾਜਸੀ ਬੇਈਮਾਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਇਸਦੇ ਇਤਿਹਾਸਕ ਪ੍ਰਭਾਵਾਂ ਦੇ ਨਾਲ ਸਿੱਖਾਂ ਨੂੰ ਆਪਣੇ ਭਵਿੱਖ ਬਾਰੇ ਚਿੰਤਾਤਰ ਤੇ ਜਾਗਰੁਕ ਹੋਣ ਦਾ ਸੱਦਾ ਦਿੱਤਾ।

ਸਮਾਗਮ ਦੇ ਅੰਤ ਵਿਚ ਹੈਡ ਗਰੰਥੀ ਵਲੋਂ ਅਰਦਾਸ ਕੀਤੀ ਗਈ ਤੇ ਹੁਕਮਨਾਮੇ ਲਏ ਗਏ। ਗੁਰੂ ਘਰ ਦੇ ਪ੍ਰੇਮੀਆਂ ਵਲੋਂ ਲੰਗਰਾਂ ਦੀ ਸੇਵਾ ਨਾਲ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ।