Headlines

ਸਾਬਕਾ ਕਾਂਗਰਸੀ ਵਿਧਾਇਕ ਸਿੱਕੀ ਦੇ ਚਾਚਾ ਕਸ਼ਮੀਰ ਸਿੰਘ ਸਹੋਤਾ ਨਮਿੱਤ ਅੰਤਿਮ ਅਰਦਾਸ 14 ਨੂੰ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,12 ਜੂਨ 2023
ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਦੇ ਸਤਿਕਾਰਯੋਗ ਚਾਚਾ ਜੀ ਅਤੇ ਉੱਘੇ ਕਾਰੋਬਾਰੀ ਨੌਜਵਾਨ ਆਗੂ ਨਵਦੀਪ ਸਿੰਘ ਮਿੱਠੀ ਦੇ ਪਿਤਾ ਜੀ ਸ.ਕਸ਼ਮੀਰ ਸਿੰਘ ਸਹੋਤਾ ਜੋ 5 ਜੂਨ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ।ਉਨ੍ਹਾਂ ਨਮਿੱਤ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 14 ਜੂਨ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਜਾਣਗੇ।ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਨਿਵਾਸ ਕਪੂਰ ਕੋਲਡ ਸਟੋਰੇਜ,ਪੁਰਾਣਾ ਹੁਸ਼ਿਆਰਪੁਰ ਰੋਡ,ਲੰਮਾ ਪਿੰਡ ਚੌਂਕ, ਜਲੰਧਰ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਹੋਵੇਗਾ।ਜਿਥੇ ਉਨ੍ਹਾਂ ਨੂੰ ਵੱਖ-ਵੱਖ ਸਮਾਜਿਕ,ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਅੰਤਿਮ ਅਰਦਾਸ ਮੌਕੇ ਸਾਰਿਆਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਹੈ।