Headlines

ਗੁਰਪ੍ਰੀਤ ਸਿੰਘ ਦੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ

ਵਿੰਨੀਪੈਗ ( ਸ਼ਰਮਾ)-ਬੀਤੇ ਸ਼ਨੀਵਾਰ ਨੂੰ ਵਿੰਨੀਪੈਗ ਨਿਵਾਸੀ ਗੁਰਪ੍ਰੀਤ ਸਿੰਘ ਐਡ ਗੁਰਕਮਲਜੀਤ ਸਿੰਘ ਵਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਆਪਣੇ ਗ੍ਰਹਿ 139 ਬਰੁੱਕਸਮੇਅਰ ਟਰੇਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸ ਗੁਰਪ੍ਰੀਤ ਸਿੰਘ ਵਲੋਂ ਆਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।