Headlines

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 11 ਨੂੰ-ਬਾਬਾ ਹਾਕਮ ਸਿੰਘ ਜੀ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,9 ਜੁਲਾਈ 2023
ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੱਚਖੰਡ ਵਾਸੀ ਸ਼੍ਰੀਮਾਨ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੱਚਖੰਡ ਵਾਸੀ ਸ਼੍ਰੀਮਾਨ ਮਹਾਂਪੁਰਖ ਸੰਤ ਬਾਬਾ ਚਰਨ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਮਹਾਨ ਗੁਰਮਤਿ ਸਮਾਗਮ 11 ਜੁਲਾਈ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਤੀਸਰੇ ਜਾਨਸ਼ੀਨ ਮੁੱਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਦੱਸਿਆ ਕਿ 11 ਜੁਲਾਈ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਕਥਾਵਾਚਕ ਆਪਣੇ ਪ੍ਰਵਚਨਾਂ ਰਾਹੀਂ ਇਲਾਕੇ ਅਤੇ ਦੂਰੋਂ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ।ਸੰਤ ਬਾਬਾ ਹਾਕਮ ਸਿੰਘ ਜੀ ਵਲੋਂ ਸਰਬੱਤ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਹਾਜ਼ਰੀਆਂ ਭਰਕੇ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।ਇਸ ਮੌਕੇ ਸਾਰਾ ਦਿਨ ਗੁਰੂ ਕੇ ਲੰਗਰਾਂ ਦੇ ਅਤੁੱਟ ਭੰਡਾਰੇ ਵੀ ਵਰਤਾਰੇ ਜਾਣਗੇ।
ਫੋਟੋ: ਤੀਸਰੇ ਜਾਨਸ਼ੀਨ ਮੁੱਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ