Headlines

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਕਾਲਜ਼ ਦੇ 6 ਵਿਦਿਆਰਥੀਆਂ ਨੇ ਯੂਨੀਵਰਸਿਟੀ ਡਿਸਟਿੰਸ਼ਨ ਹਾਸਲ ਕੀਤੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,11 ਜੁਲਾਈ 2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।ਕਾਲਜ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 87% ਅੰਕ ਹਾਸਿਲ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਪ੍ਰਭਪ੍ਰੀਤ ਕੌਰ ਨੇ 86% ਅੰਕ ਅਤੇ ਕੋਮਲਪ੍ਰੀਤ ਕੌਰ ਨੇ 84% ਅੰਕ ਹਾਸਿਲ ਕਰਕੇ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਉਨ੍ਹਾ ਦੱਸਿਆ ਕਿ 6 ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਡਿਸਟਿੰਸ਼ਨ ਹਾਸਲ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਮੁੱਚੇ ਸਟਾਫ ਦੀ ਸ਼ਲਾਘਾ ਕੀਤੀ। ਸ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਸ਼ੇਸ਼ ਤੌਰ ‘ਤੇ ਕਾਲਜ ਪ੍ਰਿੰਸੀਪਲ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।ਕਾਲਜ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਦੱਸਿਆ ਕੇ ਕਾਲਜ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਕੋਰਸਾਂ ਜਿਵੇਂ ਕਿ ਬੀ.ਸੀ.ਏ., ਬੀਐਸਸੀ(ਕੰਪਿਊਟਰ ਸਾਇੰਸ), ਬੀਐਸਸੀ(ਆਈ.ਟੀ.), ਬੀਐਸਸੀ(ਨਾਨ ਮੈਡੀਕਲ), ਬੀਐਸਸੀ(ਇਕਨਾਮਿਕਸ), ਬੀ.ਕਾਮ.,ਬੀ.ਬੀ.ਏ., ਬੀ.ਏ., ਡੀ.ਸੀ.ਏ., ਪੀਜੀਡੀਸੀਏ, ਐਮਐਸਸੀ(ਕੰਪਿਊਟਰ ਸਾਇੰਸ) ਅਤੇ ਐਮ.ਕਾਮ. ਕਲਾਸਾਂ ਲਈ ਦਾਖਲਾ ਚੱਲ ਰਿਹਾ ਹੈ। ਜਿਸ ਵਿੱਚ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਵਿਚ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਦੀ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ।
ਫੋਟੋ ਕੈਪਸ਼ਨ: ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਹੋਣਹਾਰ ਵਿਦਿਆਰਥੀ ਜਿੰਨਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀਸੀਏ ਸਮੈਸਟਰ ਛੇਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।