Headlines

ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਤੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ

ਸਰੀ ( ਦੇ ਪ੍ਰ ਬਿ)- ਉਘੇ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਦੇ ਪਿਤਾ ਸ ਸ਼ਮਸ਼ੇਰ ਸਿੰਘ ਥਿੰਦ (91)  ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਫਾਈਵ ਰਿਵਰ ਫਿਊਨਰਲ ਹੋਮ ਡੈਲਟਾ ਵਿਖੇ ਕੀਤਾ ਗਿਆ। ਇਸ ਉਪਰੰਤ ਸ਼ਾਮ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਵਿਖੇ ਵਿਛੜੀ ਆਤਮਾ ਦੀ ਯਾਦ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਅੰਤਿਮ ਅਰਦਾਸ ਗਿਆਨੀ ਨਰਿੰਦਰ ਸਿੰਘ ਵਲੋਂ ਕੀਤੀ ਗਈ ਤੇ ਹੁਕਮਨਾਮਾ ਲਿਆ ਗਿਆ। ਵਿਛੜੀ ਆਤਮਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵਿਚ ਰਿਸ਼ਤੇਦਾਰਾਂ ਤੇ ਸਨੇਹੀਆਂ ਤੋ ਇਲਾਵਾ ਸਮਾਜਿਕ, ਧਾਰਮਿਕ, ਸਿਆਸੀ ਤੇ ਪੱਤਰਕਾਰ ਭਾਈਚਾਰੇ ਨਾਲ ਜੁੜੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜ਼ਿਕਰਯੋਗ ਹੈ ਕਿ ਸ ਸ਼ਮਸ਼ੇਰ ਸਿੰਘ ਥਿੰਦ ਜੋ ਕਿ ਸੇਵਾਮੁਕਤ ਐਸ  ਡੀ ਓ ਸਨ, ਲੁਧਿਆਣਾ ਨੇੜੇ ਪਿੰਡ ਰਛੀਨ ਨਾਲ ਸਬੰਧਿਤ ਸਨ। ਉਹ 1992 ਤੋ ਪੰਜਾਬ ਤੋ ਪਰਵਾਸ ਕਰਨ ਉਪਰੰਤ ਆਪਣੇ ਬਾਗ- ਪਰਿਵਾਰ ਨਾਲ ਕੈਨੇਡਾ ਵਿਚ ਰਹਿ ਰਹੇ ਸਨ।