Headlines

ਇਟਲੀ ਦੇ ਬੋਰਗੋ ਹਰਮਾਦਾ ਦੀਆਂ ਪੰਜਾਬਣਾਂ ਨੇ ਤੀਆਂ ਤੀਜ ਮਨਾਈਆਂ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- “ ਪੰਜਾਬੀ ਸੱਭਿਆਚਾਰ ਵਿੱਚ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਰੀਝਾਂ ਨਾਲ ਪੰਜਾਬਣ ਮੁਟਿਆਰਾਂ ਵਲੋਂ ਮਨਾਇਆ ਜਾਂਦਾ ਹੈ, ਜਿਸ ਵਿੱਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਤੀਆਂ ਮਨਾਉਂਦੀਆਂ ਹਨ,ਜਿੱਥੇ ਇਨੀਂ ਦਿਨੀਂ ਪੰਜਾਬ ਵਿੱਚ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗ ਰਹੀਆ ਹਨ,ਉੱਥੇ ਵਿਦੇਸ਼ਾਂ ਵਿੱਚ ਵੀ ਇਹ ਤਿਉਹਾਰ ਪੰਜਾਬਣ ਮੁਟਿਆਰਾਂ ਵੱਲੋਂ ਬੜੀ ਧੂਮਧਾਮ ਅਤੇ ਰੀਝਾਂ ਨਾਲ ਮਨਾਇਆ ਜਾ ਰਿਹਾ ਹੈ,ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਕਸਬਾ ਬੋਰਗੋ ਪਦਗੋਰਾ ਵਿਖੇ ਇਲਾਕੇ ਦੀਆਂ ਸਮੂਹ ਪੰਜਾਬਣ ਮੁਟਿਆਰਾਂ ਵਲੋਂ ਇੱਕਠੀਆਂ ਹੋ ਕੇ, ਵਿਦੇਸ਼ ’ਚ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਇਟਾਲੀਅਨ ‘ਪਿੰਡ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ)ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ,ਜਿਸ ਵਿੱਚ ਪੰਜਾਬੀ ਮੁਟਿਆਰਾਂ ਦੁਆਰਾ ਵੱਧ ਚੜ ਕੇ ਹਿੱਸਾ ਲਿਆ,ਇਸ ਪ੍ਰੋਗਰਾਮ ਵਿੱਚ ਪੰਜ਼ਾਬਣਾਂ ਵਲੋ ਵੱਖ ਵੱਖ ਸੱਭਿਆਚਾਰਕ ਵੰਨਗੀਆ ਪੇਸ਼ ਕੀਤੀਆ ਗਈਆ ਜਿਸ ਵਿੱਚ ਗਿੱਧਾ,ਭੰਗੜਾ ਤੇ ਬੋਲੀਆਂ ਪ੍ਰਮੁੱਖ ਸੀ, ਮੁਟਿਆਰਾਂ ਨੇ ਪੰਜਾਬੀ ਗੀਤਾ ਤੇ ਖੂਬ ਰੰਗ ਹੀ ਨਹੀ ਬੰਨ੍ਹਿਆਂ ਸਗੋ ਫੁੱਲਕਾਰੀ,ਪੱਖੀਆਂ ਤੇ ਮੁਟਿਆਰਾਂ ਵਲੋ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ, ਮੁਟਿਆਰਾਂ ਵਲੋਂ ਵਿਸ਼ੇਸ਼ ਤੌਰ ਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦੇ ਤਿਉਹਾਰ ਮੌਕੇ ਜਾਗੋ ਵਾਲੀਆਂ ਗਾਗਰਾਂ ਨਾਲ ਵੀ ਗਿੱਧਾ ਪਾਇਆ ਜਿਸ ਵਿੱਚ ਗੀਤ ਮੈਨੂੰ ਮਾਣ ਦੇਸ਼ ਉੱਤੇ ਮੈਂ ਪੰਜਾਬ ਦੀ ਜੱਟੀ ਆਦਿ ਤੋਂ ਇਲਾਵਾ ਕਈ ਹੋਰ ਪੰਜਾਬੀ ਲੋਕ ਗੀਤਾਂ ਵੀ ਸ਼ਾਮਿਲ ਸਨ।ਮੇਲੇ ਦੇ ਅੰਤ ਵਿੱਚ ਪੰਜਾਬਣਾਂ ਵੱਲੋਂ ਵਿਸ਼ੇਸ਼ ਬਣੇ ਭਾਰਤੀ ਖਾਣਿਆਂ ਦਾ ਵੀ ਖੂਬ ਲੁੱਤਫ ਲਿਆ ਗਿਆ।