Headlines

ਹਲਕਾ ਖਡੂਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ 

ਦਰਜਨਾਂ ਪਰਿਵਾਰ ਸਾਬਕਾ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,16 ਅਗਸਤ-
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਹਾਕਮ ਧਿਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ,ਜਦੋਂ ਇਸ ਹਲਕੇ ਦੇ ਵੱਡੇ ਕਸਬਾ ਚੋਹਲਾ ਸਾਹਿਬ ਵਿਖੇ ਦਰਜਨਾਂ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕੀਤੇ ਵਾਅਦਿਆਂ ‘ਤੇ ਖਰਾ ਨਾ ਉਤਰਨ ਕਰਕੇ,ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਅਤੇ ਇਸ ਪਾਰਟੀ ਦੇ ਹਲਕਾ ਵਿਧਾਇਕ ਦੀ ਪਿੰਡਾਂ ਵਿੱਚ ਲਗਾਤਾਰ ਗੈਰ ਹਾਜ਼ਰੀ ਨੂੰ ਦੇਖਦਿਆਂ ਮੈਂਬਰ ਪੰਚਾਇਤ ਗੁਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਏ ਭਾਰੀ ਇਕੱਠ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਸੈਂਟੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਪ੍ਰੇਰਨਾ ਸਦਕਾ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਹੋਏ ਭਾਰੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂਅ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ,ਪਰ ਡੇਢ ਸਾਲ ਬਾਅਦ ਹੀ ਪੰਜਾਬ ਦੀ ਜਨਤਾ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਸਾਬਕਾ ਵਿਧਾਇਕ ਸਿੱਕੀ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਏ ਹੜ੍ਹ ਕਾਰਨ ਹਲਕੇ ਦੇ ਪਿੰਡਾਂ ਵਿੱਚ ਬਹੁਤੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਤਬਾਹ ਹੋ ਗਈਆਂ।ਜਿਸ ਕਰਕੇ ਕਿਸਾਨਾਂ,ਮਜ਼ਦੂਰਾਂ ਸਮੇਤ ਆਮ ਜਨਤਾ ਦਾ ਵੱਡਾ ਨੁਕਸਾਨ ਹੋਇਆ।ਇਥੋਂ ਤੱਕ ਕਿ ਕਈ ਲੋਕ ਬੇਘਰ ਵੀ ਹੋ ਗਏ,ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਲਕਾ ਵਿਧਾਇਕ ਵਲੋਂ ਇੱਕ ਵਾਰ ਵੀ ਹੜ੍ਹ ਪੀੜਤ ਲੋਕਾਂ ਦੀ ਬਾਤ ਨਹੀਂ ਪੁੱਛੀ ਗਈ।ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ,ਮਜ਼ਦੂਰਾਂ ਅਤੇ ਆਮ ਲੋਕਾਂ ਦੀ ਹਮਦਰਦ ਪਾਰਟੀ ਹੈ ਅਤੇ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ।ਇਸੇ ਗੱਲ ਨੂੰ ਸਮਝਦਿਆਂ ਹੀ ਲੋਕ ਹੁਣ ਲਗਾਤਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਸ ਮੌਕੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਕਾਸ਼ ਸਿੰਘ,ਕਾਲਾ ਸਿੰਘ, ਜਗਜੀਤ ਸਿੰਘ, ਨਛੱਤਰ ਸਿੰਘ, ਤੋਤਾ ਸਿੰਘ,ਧੀਰਾ ਸਿੰਘ, ਬਿੱਕਰ ਸਿੰਘ , ਹਰਵਿੰਦਰ ਸਿੰਘ, ਹੈਪੀ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ,ਪ੍ਰਭ ਸਿੰਘ, ਸੁੱਖਾ ਸਿੰਘ,ਜਗੀਰ ਸਿੰਘ,ਰਾਮ ਸਿੰਘ, ਲਾਲੀ ਸਿੰਘ, ਕੁਲਵੰਤ ਸਿੰਘ,ਕੇਹਰ ਸਿੰਘ ਹਲਵਾਈ, ਸੱਜਣ ਸਿੰਘ,ਸਾਬਾ ਸਿੰਘ, ਅਰਸ਼ਦੀਪ ਕੌਰ, ਕੁਲਦੀਪ ਕੌਰ,ਬੀਰ ਕੌਰ, ਮਨਪ੍ਰੀਤ ਕੌਰ, ਹਰਜਿੰਦਰ ਕੌਰ, ਸੁਰਜੀਤ ਕੌਰ, ਹਰਬੰਸ ਕੌਰ, ਹਰਜੀਤ ਕੌਰ ਆਦਿ ਨੂੰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸਨਮਾਨਿਤ ਕਰਦੇ ਹੋਏ ਕਾਂਗਰਸ ਪਾਰਟੀ ਵਿੱਚ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਰਵਿੰਦਰ ਸਿੰਘ ਸੈਂਟੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ,ਰਣਜੀਤ ਸਿੰਘ ਰਾਣਾ ਪਵਾਰ ਪੀਏ ਸਾਬਕਾ ਵਿਧਾਇਕ ਸਿੱਕੀ,ਨੰਬਰਦਾਰ ਦਾਰਾ ਸਿੰਘ, ਨਿਰਵੈਲ ਸਿੰਘ, ਤਰਸੇਮ ਸਿੰਘ, ਗੁਰਜਿੰਦਰ ਸਿੰਘ,ਜੱਜ ਸਿੰਘ (ਸਾਰੇ ਮੈਂਬਰ ਪੰਚਾਇਤ),ਯੂਥ ਆਗੂ ਪਹਿਲਵਾਨ ਗੁਰਵਿੰਦਰ ਸਿੰਘ,ਸੂਰਤਾ ਸਿੰਘ ਮੈਂਬਰ, ਹਰਪ੍ਰੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਕਸਬਾ ਚੋਹਲਾ ਸਾਹਿਬ ਵਿਖੇ  ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਇਸ ਮੌਕੇ ਹੋਇਆ ਭਾਰੀ ਇਕੱਠ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)