Headlines

ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

ਬੁਡਾਪੈਸਟ-ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ  ਮੁੜ ਇਤਿਹਾਸ ਰਚਦਿਆਂ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਕੇ ਪਹਿਲਾ ਭਾਰਤੀ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ। ਉਸਨੇ ਪੁਰਸ਼ਾਂ ਦੇ ਜੈਵਲਿਨ ਮੁਕਾਬਲੇ ਵਿੱਚ ਉਸ ਨੇ 88.17 ਮੀਟਰ ਥਰੋਅ ਨਾਲ ਇਹ ਪ੍ਰਾਪਤੀ ਕੀਤੀ। ਜੈਵਲਿਨ ਥਰੋਅ ਦੇ ਫਾਈਨਲ ਵਿੱਚ ਭਾਰਤ ਦਾ ਅਜਿਹਾ ਦਬਦਬਾ ਸੀ ਕਿ ਸਿਖ਼ਰਲੇ ਛੇ ਖ਼ਿਡਾਰੀਆਂ ਵਿੱਚੋਂ ਤਿੰਨ ਭਾਰਤ ਦੇ ਸਨ ਅਤੇ ਪਹਿਲੀ ਵਾਰ ਕਿਸੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਿਖਰਲੇ ਅੱਠ ਵਿੱਚ ਤਿੰਨ ਭਾਰਤੀ ਹੋਣ। ਕਿਸ਼ੋਰ ਜੇਨਾ ਐਤਵਾਰ ਦੇਰ ਫਾਈਨਲ ਵਿੱਚ 84. 77 ਮੀਟਰ ਦੀ ਸਰਵੋਤਮ ਥਰੋਅ ਨਾਲ ਪੰਜਵੇਂ ਸਥਾਨ ’ਤੇ ਰਿਹਾ,। ਜਦਕਿ ਡੀਪੀ ਮਨੂ 84.14 ਮੀਟਰ ਥਰੋਅ ਨਾਲ ਛੇਵੇਂ ਸਥਾਨ ‘ਤੇ ਰਿਹਾ। 25 ਸਾਲਾ ਚੋਪੜਾ ਨੇ ਪਹਿਲੀ ਕੋਸ਼ਿਸ਼ ‘ਚ ਫਾਊਲ ਹੋਣ ਤੋਂ ਬਾਅਦ ਦੂਜੇ ‘ਚ ਸਭ ਤੋਂ ਵਧੀਆ ਥਰੋਅ ਕੀਤਾ। ਇਸ ਤੋਂ ਬਾਅਦ ਉਸ ਨੇ 86.32, 84. 64, 87. 73 ਅਤੇ 83. 98 ਮੀਟਰ ਥਰੋਅ ਕੀਤਾ। ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 87.82 ਮੀਟਰ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ, ਕਾਂਸੀ ਦਾ ਤਗ਼ਮਾ ਚੈੱਕ ਗਣਰਾਜ ਦੇ ਜੈਕਬ ਵੈਲੇਸ਼ ਨੇ 86.67 ਮੀਟਰ ਥਰੋਅ ਨਾਲ ਜਿੱਤਿਆ।